ਕਾਠਗੜ੍ਹ ਵਿਖੇ ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ
Friday, Apr 21, 2023 - 02:07 PM (IST)

ਕਾਠਗੜ੍ਹ (ਰਾਜੇਸ਼)- ਬਲਾਚੌਰ-ਰੂਪਨਗਰ ਰਾਜਮਾਰਗ ’ਤੇ ਪੈਂਦੇ ਪਿੰਡ ਭਰਥਲਾ ਦੇ ਕਰਾਸ ਕੱਟ ਬਰੀਜ਼ਾ ਕਾਰ ਅਤੇ ਸਕੂਟਰੀ ਦੀ ਹੋਈ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਸਥਾਨ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਿੰਡ ਭਰਥਲਾ ਬੇਟ ਦਾ ਵਸਨੀਕ ਭਜਨਾ ਰਾਮ ਪੁੱਤਰ ਜੱਲਾ ਰਾਮ ਉਮਰ ਕਰੀਬ 70 ਸਾਲ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਪਿੰਡ ਭਰਥਲਾ ਤੋਂ ਭਰਥਲਾ ਬੇਟ ਨੂੰ ਜਾਣ ਸਮੇਂ ਜਦੋਂ ਹਾਈਵੇਅ ਦੇ ਕਰਾਸ ਕੱਟ ਨੂੰ ਟੱਪਣ ਲੱਗਿਆ ਤਾਂ ਉਹ ਬਲਾਚੌਰ ਸਾਈਡ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੀ ਇਕ ਤੇਜ਼ ਰਫ਼ਤਾਰ ਬਰੀਜ਼ਾ ਕਾਰ ਦੀ ਲਪੇਟ ਵਿਚ ਆ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਹਾਲਤ ਵਿਚ ਲੋਕਾਂ ਦੀ ਮਦਦ ਨਾਲ ਭਜਨਾ ਰਾਮ ਨੂੰ ਰੋਪੜ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਸੱਟਾਂ ਜਿਆਦਾ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਖ਼ਬਰ ਮਿਲਦਿਆਂ ਹੀ ਥਾਣਾ ਕਾਠਗੜ੍ਹ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਕੈਨੇਡਾ ’ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।