ਟਾਂਡਾ ਉੜਮੁੜ ਵਿਖੇ ਸ਼ੱਕੀ ਹਾਲਾਤ ''ਚ ਵਿਅਕਤੀ ਦੀ ਮੌਤ

08/07/2023 6:40:51 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦਸਮੇਸ਼ ਨਗਰ ਟਾਂਡਾ ਵਿਚ ਕਿਰਾਏ ਦੇ ਘਰ ਵਿਚ ਰਹਿੰਦੇ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈਕੇ ਟਾਂਡਾ ਪੁਲਸ ਨੇ ਜਾਂਚ ਸ਼ੁਰੂ ਕੀਤੀ ਹੈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਦੇ ਰੂਪ ਵਿਚ ਹੋਈ ਹੈ।

ਟਾਂਡਾ ਪੁਲਸ ਨੇ ਮਨਪ੍ਰੀਤ ਦੇ ਭਰਾ ਵਰਿੰਦਰ ਕੁਮਾਰ ਵਾਸੀ ਪੰਡੋਰੀ ਦੇ ਬਿਆਨ ਦੇ ਆਧਾਰ 'ਤੇ ਫਿਲਹਾਲ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। ਥਾਣਾ ਮੁਖੀ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਵਰਿੰਦਰ ਨੇ ਦੱਸਿਆ ਕਿ ਉਸ ਦਾ ਭਰਾ ਆਪਣੀ ਪਤਨੀ ਕੰਚਨ ਨਾਲ ਦਸਮੇਸ਼ ਨਗਰ ਕਿਰਾਏ 'ਤੇ ਰਹਿੰਦਾ ਹੈ। ਉਸ ਦੀ ਪਤਨੀ ਪਿੰਡ ਝਾਂਵਾਂ ਵਿਚ ਇਕ ਪਰਵਾਸੀ ਪਰਿਵਾਰ ਦੇ ਘਰ ਘਰੇਲੂ ਕੰਮ ਕਰਦੀ ਹੈ। 
6 ਅਗਸਤ ਨੂੰ ਉਸ ਦਾ ਭਰਾ ਕੰਚਨ ਕੋਲੋਂ ਰੋਟੀ ਖਾ ਕੇ ਵਾਪਸ ਦਸਮੇਸ਼ ਨਗਰ ਨੂੰ ਪਰਤ ਆਇਆ ਅਤੇ ਉਸ ਦੀ ਭਰਜਾਈ ਉੱਥੇ ਰਹਿ ਗਈ। ਅੱਜ ਸਵੇਰੇ ਕੰਚਨ ਨੇ ਜਦੋਂ ਵਾਰ-ਵਾਰ ਮਨਪ੍ਰੀਤ ਨੂੰ ਫੋਨ ਕੀਤਾ ਤਾਂ ਉਸ ਨੇ ਫੋਨ ਅਟੈਂਡ ਨਹੀਂ ਕੀਤਾ।

ਇਹ ਵੀ ਪੜ੍ਹੋ- ਜਲੰਧਰ ਜ਼ਿਲ੍ਹੇ ਦੀ ਇਸ ਫੈਕਟਰੀ 'ਚ ਚੱਲ ਰਿਹਾ ਸੀ ਗਊਆਂ ਨੂੰ ਵੱਢਣ ਦਾ ਕੰਮ, 13 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ

ਬਾਅਦ ਵਿਚ ਜਦੋਂ ਉਸ ਨੇ ਗੁਆਂਢ ਫੋਨ ਕੀਤਾ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਪਤੀ ਮੰਜੇ ਤੋਂ ਹੇਠਾਂ ਡਿੱਗਾ ਪਿਆ ਹੈ। ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਮਨਪ੍ਰੀਤ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਬਨਿਆਣ 'ਤੇ ਵੀ ਖ਼ੂਨ ਲੱਗਾ ਹੋਇਆ ਸੀ। ਵਰਿੰਦਰ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਭਰਾ ਦੀ ਸ਼ੱਕੀ ਹਾਲਾਤ ਵਿਚ ਹੋਈ ਹੈ, ਜਿਸ 'ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੀ ਕਵਾਇਦ ਸ਼ੁਰੂ ਕੀਤੀ। ਥਾਣਾ ਮੁਖੀ ਨੇ ਦੱਸਿਆ ਕਿ ਪੋਸਟਮਾਰਟਮ ਰਾਹੀਂ ਮਨਪ੍ਰੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗਣ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News