ਜ਼ਹਿਰੀਲੀ ਦਵਾਈ ਨਿਗਲਣ ਨਾਲ ਨੌਜਵਾਨ ਦੀ ਮੌਤ
Tuesday, Feb 25, 2020 - 08:26 PM (IST)

ਫਗਵਾਡ਼ਾ, (ਹਰਜੋਤ)- ਪਿੰਡ ਬਲਾਲੋਂ ਵਿਖੇ ਇਕ ਨੌਜਵਾਨ ਦੀ ਗਲਤੀ ਨਾਲ ਜ਼ਹਿਰੀਲੀ ਦਵਾਈ ਨਿਗਲਣ ਕਰ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਨੌਜਵਾਨ ਨੂੰ ਪਹਿਲਾਂ ਨਜ਼ਦੀਕ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਹਾਲਤ ਗੰਭੀਰ ਹੋਣ ਕਰ ਕੇ ਪੀ. ਜੀ. ਆਈ. ਚੰਡੀਗਡ਼੍ਹ ਦਾਖਲ ਕਰਵਾਇਆ ਗਿਆ, ਜਿਸ ਦੀ ਬੀਤੇ ਦਿਨ ਇਲਾਜ ਦੇ ਦੌਰਾਨ ਮੌਤ ਹੋ ਗਈ। ਪੁਲਸ ਵੱਲੋਂ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਫਗਵਾਡ਼ਾ ਵਿਖੇ ਕਰਵਾ ਕੇ 174 ਦੀ ਕਾਰਵਾਈ ਕਰ ਦਿੱਤੀ ਗਈ ਹੈ।