ਸੜਕ ਹਾਦਸੇ ਵਿਚ ਸਕੂਟਰ ਸਵਾਰ ਨੌਜਵਾਨ ਦੀ ਮੋਤ

Sunday, Jul 28, 2024 - 06:48 PM (IST)

ਸੜਕ ਹਾਦਸੇ ਵਿਚ ਸਕੂਟਰ ਸਵਾਰ ਨੌਜਵਾਨ ਦੀ ਮੋਤ

ਬੰਗਾ ( ਰਾਕੇਸ਼ ਅਰੋੜਾ)-  ਬੰਗਾ-ਕਟਾਰੀਆਂ ਮੁੱਖ ਮਾਰਗ 'ਤੇ ਪੈਂਦੇ ਪਿੰਡ ਹੱਪੋਵਾਲ ਨਜ਼ਦੀਕ ਹੋਏ ਹਾਦਸੇ ਦੌਰਾਨ ਸਕੂਟਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਸ਼ਾਲ ਪੁੱਤਰ ਕੁਲਵਿੰਦਰ (20) ਨਿਵਾਸੀ ਜੰਡਿਆਲਾ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਬੰਗਾ ਤੋਂ ਆਪਣੇ ਘਰ ਪਿੰਡ ਜੰਡਿਆਲਾ ਨੂੰ ਜਾ ਰਿਹਾ ਸੀ।

ਜਿਵੇਂ ਹੀ ਉਕਤ ਨੌਜਵਾਨ ਦੁਰਘਟਨਾ ਸਥਾਨ ’ਤੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਇਕ ਦੁੱਧ ਵਾਲੀ ਗੱਡੀ ਦੀ ਲਪੇਟ ਵਿਚ ਆ ਗਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ਤੋਂ ਐਬੂਲੈਂਸ ਦੀ ਮਦਦ ਨਾਲ ਨਜ਼ਦੀਕੀ ਹਸਪਤਾਲ ਢਾਹਾਂ ਕਲੇਰਾਂ ਪੁਹੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਗੱਡੀ ਦਾ ਚਾਲਕ ਸਮੇਤ ਗੱਡੀ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ. ਆਈ. ਰਾਮ ਪਾਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜ ਗਏ ਅਤੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਮਾਰੇ ਗਏ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਜਮ੍ਹਾ ਕਰਵਾ ਦਿੱਤਾ ਗਿਆ ਹੈ ਅਤੇ ਸਮੇਤ ਗੱਡੀ ਫਰਾਰ ਹੋਏ ਗੱਡੀ ਚਾਲਕ ਨੂੰ ਗ੍ਰਿਫ਼ਤਾਰ ਕਰਨ ਲਈ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਸ ਵੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News