ਜ਼ਹਿਰੀਲੀ ਚੀਜ਼ ਖਾਣ ਕਾਰਨ ਨੌਜਵਾਨ ਦੀ ਹੋਈ ਮੌਤ

05/27/2020 1:17:52 AM

ਨੂਰਮਹਿਲ, (ਸ਼ਰਮਾ)— ਇਥੋਂ ਕਰੀਬੀ ਪਿੰਡ ਚੀਮਾਂ ਕਲਾਂ ਵਿਖੇ ਇਕ ਨੌਜਵਾਨ ਅਮਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੇ ਬਿਆਨ 'ਚ ਮ੍ਰਿਤਕ ਦੇ ਪਿਤਾ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਅਮਰਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਖੇਤਾਂ 'ਚ ਕੰਮ ਕਰਨ ਗਿਆ ਸੀ ਕਿ ਕਰੀਬ 11 ਵਜੇ ਉਸ ਦੇ ਭਤੀਜੇ ਨੇ ਫੋਨ ਕਰਕੇ ਦੱਸਿਆ ਕਿ ਅਮਰਜੀਤ ਉਲਟੀਆਂ ਕਰ ਰਿਹਾ ਹੈ ਤੇ ਉਸ ਦੇ ਮੂੰਹ 'ਚੋਂ ਝੱਗ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਨੂਰਮਹਿਲ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਨੂੰ ਮੁਢਲੀ ਸਹਾਇਤਾ ਦੇ ਕੇ ਜਲੰਧਰ ਰੈਫਰ ਕਰ ਦਿੱਤਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਬਿਆਨਾਂ 'ਚ ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ, ਇਸ ਲਈ ਉਸ ਦੀ ਮੌਤ ਦਾ ਕੋਈ ਵੀ ਜ਼ਿੰਮੇਵਾਰ ਨਹੀਂ ਹੈ । ਖਬਰ ਲਿਖੇ ਜਾਣ ਤਕ ਤਫਤੀਸ਼ੀ ਅਫਸਰ ਸਬ-ਇੰਸਪੈਕਟਰ ਦਿਨੇਸ਼ ਕੁਮਾਰ ਅਨੁਸਾਰ ਪੁਲਸ ਨੇ ਧਾਰਾ 174 ਦੇ ਤਹਿਤ ਕਾਰਵਾਈ ਕਰਕੇ ਲਾਸ਼ ਵਾਰਸਾ ਨੂੰ ਸੌਂਪ ਦਿੱਤੀ ਜਾਵੇਗੀ।

KamalJeet Singh

This news is Content Editor KamalJeet Singh