ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮੌਤ
Monday, Feb 17, 2025 - 07:14 PM (IST)

ਫਗਵਾੜਾ (ਜਲੋਟਾ)- ਫਗਵਾੜਾ ਵਿਚ ਹਾਲ ਹੀ ’ਚ ਹੋਏ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਹਰਬੰਸਪੁਰ ਦੇ ਰਹਿਣ ਵਾਲੇ ਸ਼ਾਮ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ’ਤੇ ਹਾਦਸੇ ਸਬੰਧੀ ਢੁੱਕਵੀਂ ਕਾਰਵਾਈ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਅਤੇ ਸਿਵਲ ਹਸਪਤਾਲ ਵਿਚ ਕੁਝ ਸਮੇਂ ਲਈ ਹੰਗਾਮਾ ਕੀਤਾ, ਜਿਸ ਤੋਂ ਬਾਅਦ ਸੀਨੀਅਰ ਪੁਲਸ ਅਧਿਕਾਰੀਆਂ ਦੇ ਹੁਕਮਾਂ ’ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗੈਰ-ਕਾਨੂੰਨੀ ਏਜੰਟਾਂ ਦੇ ਅੰਕੜੇ ਕਰਨਗੇ ਹੈਰਾਨ, ਹੁਣ ਹੋਵੇਗੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e