ਚੱਬੇਵਾਲ ਵਿਖੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
Wednesday, Jul 05, 2023 - 11:38 AM (IST)

ਚੱਬੇਵਾਲ (ਗੁਰਮੀਤ)-ਚੱਬੇਵਾਲ ਦੇ ਇਕ ਇਲਾਕੇ ਵਿਚ ਉਦੋਂ ਸੋਗ ਦੀ ਲਹਿਰ ਦੌੜ ਗਈ, ਜਦੋਂ ਪਿੰਡ ਹੰਦੋਵਾਲ ਕਲਾਂ ਤੋਂ ਜੰਡੋਲੀ ਲਿੰਕ ਸੜਕ ’ਤੇ ਸਥਿਤ ਪਿੰਡ ਭੁੱਲੇਵਾਲ ਰਾਠਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ’ਤੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਨੇੜੇ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ. ਬੀ. 07 ਵਾਈ. 8722 ’ਤੇ ਸਵਾਰ ਹੋ ਕੇ ਦੋਵੇਂ ਨੌਜਵਾਨ ਪਿੰਡ ਜੰਡੋਲੀ ਜਾ ਰਹੇ ਸਨ। ਭੁੱਲੇਵਾਲ ਰਾਠਾਂ ਕੋਲ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਵਿਕਰਮ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਜੰਡੋਲੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਹਰਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਰਾਮ ਪ੍ਰਕਾਸ਼ ਵਾਸੀ ਜੰਡੋਲੀ ਥਾਣਾ ਚੱਬੇਵਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਨੇੜੇ ਦੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਥਾਣਾ ਚੱਬੇਵਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਮੁਰਝਾਏ ਕਮਲ ਨੂੰ ਮੁੜ ਖਿੜਾਉਣ ਲਈ ਭਾਜਪਾ ਦਾ ‘ਜਾਖੜ ਪਲਾਨ’, ਚੁਣੌਤੀ-ਫਾਡੀ ਨੂੰ ਅੱਵਲ ਬਣਾਉਣਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani