ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

Monday, May 09, 2022 - 07:31 PM (IST)

ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਮੌਤ

ਗੜ੍ਹਦੀਵਾਲਾ (ਭੱਟੀ) : ਜ਼ਿਲ੍ਹਾ ਹੁਸ਼ਿਆਰਪੁਰ ਦੇ ਅੱਡਾ ਦੁਸੜਕਾ ਨੇੜੇ ਪੈਂਦੇ ਪਿੰਡ ਖਿਆਲਾ ਬੁਲੰਦਾ ਦੇ ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਨੌਜਵਾਨ ਬੂਟਾ ਸਿੰਘ (36) ਪੁੱਤਰ ਮਲਕੀਤ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸ ਦੇ ਚਚੇਰੇ ਭਰਾ ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੂਟਾ ਸਿੰਘ ਦੁਬਈ ਵਿਖੇ ਆਬੂਧਾਬੀ ’ਚ ਇਕ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਗਿਆ ਸੀ, ਜਿਸ ਦੀ ਬੀਤੇ ਦਿਨੀਂ ਖੂਨ ਦਾ ਦੌਰਾ ਰੁਕਣ ਨਾਲ ਮੌਤ ਹੋ ਗਈ ਸੀ। ਅੱਜ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਖਿਆਲਾ ਬੁਲੰਦਾ ਵਿਖੇ ਪਹੁੰਚੀ ਤਾਂ ਪਿੰਡ ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਕੀਤੀ ਜਾਵੇ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ

ਅੱਜ ਆਖਰੀ ਰਸਮਾਂ ਨਾਲ ਪਿੰਡ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੀ ਚਿਖਾ ਨੂੰ ਅਗਨੀ ਉਸ ਦੇ ਛੋਟੇ ਭਰਾ ਸੰਤੋਖ ਸਿੰਘ ਨੇ ਭੇਟ ਕੀਤੀ। ਇਸ ਦੌਰਾਨ ਉਸ ਦੇ ਪਰਿਵਾਰ ਦਾ ਵਿਰਲਾਪ ਦੇਖਿਆ ਨਹੀਂ ਜਾ ਰਿਹਾ ਸੀ। ਬੂਟਾ ਸਿੰਘ ਆਪਣੇ ਪਰਿਵਾਰ ਪਿਤਾ ਮਲਕੀਤ ਸਿੰਘ, ਮਾਤਾ ਬਲਦੇਵ ਕੌਰ, ਪਤਨੀ ਮਨਜੀਤ ਕੌਰ, ਇਕ ਸਾਲ ਦੀ ਲੜਕੀ ਅੱਬੂ, ਭਰਾ ਸੰਤੋਖ ਸਿੰਘ, 2 ਭੈਣਾਂ ਜਸਵੀਰ ਕੌਰ ਤੇ ਮਨਦੀਪ ਕੌਰ ਨੂੰ ਸਦੀਵੀ ਵਿਛੋੜਾ ਦੇ ਗਿਆ। ਉਸ ਦੇ ਵਿਆਹ ਨੂੰ 4 ਸਾਲ ਹੋਏ ਸਨ ਤੇ ਇਕ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ। ਉਸ ਦੀ ਇਕ ਸਾਲ ਦੀ ਇਕਲੌਤੀ ਲੜਕੀ ਹੈ।

ਇਹ ਵੀ ਪੜ੍ਹੋ : ਪਿੰਡ ਕੌੜਿਆਂਵਾਲੀ ਦਾ ਸਰਕਾਰੀ ਸਕੂਲ, ਜਿੱਥੇ ਫਾਜ਼ਿਲਕਾ ਸ਼ਹਿਰ ਦੇ ਬੱਚੇ ਜਾਂਦੇ ਹਨ ਪੜ੍ਹਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Mukesh

Content Editor

Related News