ਸ਼ੱਕੀ ਹਾਲਾਤਾਂ ’ਚ ਨੌਜਵਾਨ ਦੀ ਮੌਤ

10/19/2019 10:55:45 PM

ਜਲੰਧਰ, (ਮਹੇਸ਼)– ਕਾਕੀ ਪਿੰਡ ਗਲੀ ਨੰਬਰ 7 ਰਾਮਾ ਮੰਡੀ ਵਿਚ 31 ਸਾਲ ਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਦੇ ਤੌਰ ’ਤੇ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਨੰਗਲਸ਼ਾਮਾ (ਦਕੋਹਾ) ਪੁਲਸ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੰਦਾ ਨੂੰ ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਜਦੋਂ ਗੁਰਦੀਪ ਸਿੰਘ ਸਵੇਰੇ ਆਪਣੇ ਕਮਰੇ ਵਿਚੋਂ ਬਾਹਰ ਨਹੀਂ ਆਇਆ ਤਾਂ ਉਸ ਨੇ ਜਾ ਕੇ ਵੇਖਿਆ ਤਾਂ ਗੁਰਦੀਪ ਦੇ ਨੱਕ ਵਿਚੋਂ ਖੂਨ ਵਗ ਰਿਹਾ ਸੀ, ਜਿਸਤੋਂ ਬਾਅਦ ਉਹ ਉਸਨੂੰ ਇਕ ਨਿੱਜੀ ਹਸਪਤਾਲ ਵਿਚ ਲੈ ਗਏ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪਿਤਾ ਜਸਵੀਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਦੋ ਸਾਲ ਪਹਿਲਾਂ ਹੀ ਗੁਰਦੀਪ ਦਾ ਵਿਆਹ ਹੋਇਆ ਸੀ ਤੇ 8 ਮਹੀਨੇ ਪਹਿਲਾਂ ਉਸਦੀ ਪਤਨੀ ਆਈਲੈੱਟਸ ਕਰਨ ਤੋਂ ਬਾਅਦ ਕੈਨੇਡਾ ਗਈ ਸੀ। ਗੁਰਦੀਪ ਵੀ ਆਪਣੀ ਪਤਨੀ ਕੋਲ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ। ਜਾਂਚ ਅਧਿਕਾਰੀ ਅਸ਼ਵਨੀ ਨੰਦਾ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਤੋਂ ਉਸਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਗੁਰਦੀਪ ਦੀ ਮੌਤ ਦੇ ਸਹੀ ਕਾਰਣਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।


KamalJeet Singh

Content Editor

Related News