ਜਲੰਧਰ ਦੇ ਦੀਪਕ ਖੋਸਲਾ ਬਣੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ

Tuesday, Jul 11, 2023 - 06:35 PM (IST)

ਜਲੰਧਰ ਦੇ ਦੀਪਕ ਖੋਸਲਾ ਬਣੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ

ਜਲੰਧਰ- ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਮੋਹਿਤ ਮਹਿੰਦਰਾ ਨੇ ਸੂਬਾ ਪ੍ਰਧਾਨ ਦੇ ਅਹੁਦੇ ਲਈ ਜਿੱਤ ਹਾਸਲ ਕੀਤੀ ਹੈ, ਜਦਕਿ ਜਲੰਧਰ ਦੇ ਦੀਪਕ ਖੋਸਲਾ ਸਮੇਤ ਹੋਰਾਂ ਨੂੰ ਜਨਰਲ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ ਹੈ। ਯੂਥ ਕਾਂਗਰਸ ਪੰਜਾਬ ਵਿੱਚ ਕੁੱਲ 14 ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ। ਆਨਲਾਈਨ ਵੋਟਿੰਗ ਨਾਲ ਦੀਪਕ ਖੋਸਲਾ ਹੀ ਜਲੰਧਰ ਤੋਂ ਜਨਰਲ ਸਕੱਤਰ ਹੋਣਗੇ।

ਦੀਪਕ ਖੋਸਲਾ ਦਾ ਮੁਕਾਬਲਾ ਹਨੀ ਜੋਸ਼ੀ ਅਤੇ ਅੰਗਦ ਨਾਲ ਸੀ। ਖੋਸਲਾ ਨੂੰ ਕੁਲ 17033 ਵੋਟਾਂ ਮਿਲੀਆਂ, ਜਦਕਿ ਅੰਗਦ ਨੂੰ 10000 ਅਤੇ ਹਨੀ ਜੋਸ਼ੀ ਨੂੰ 9000 ਵੋਟਾਂ ਮਿਲੀਆਂ। ਦੀਪਕ ਖੋਸਲਾ ਨੇ ਉਨ੍ਹਾਂ ਨੂੰ ਕਾਮਯਾਬ ਕਰਨ ਵਾਲੇ ਸਾਰੇ ਯੂਥ ਕਾਂਗਰਸ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਨਾਲ ਸਬੰਧਤ ਹਰ ਮੁੱਦੇ ਨੂੰ ਉਠਾਉਣਗੇ।

ਇਹ ਵੀ ਪੜ੍ਹੋ- ਗਿੱਦੜਪਿੰਡੀ ਨੇੜੇ ਟੁੱਟਿਆ ਸਤਲੁਜ ਦਰਿਆ ਦਾ ਬੰਨ੍ਹ, ਹੜ੍ਹ ਦੇ ਪਾਣੀ 'ਚ ਰੁੜਿਆ ਨੌਜਵਾਨ

ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਪਰ ਨੌਜਵਾਨਾਂ ਲਈ ਕੋਈ ਵਿਸ਼ੇਸ਼ ਕੰਮ ਨਹੀਂ ਕੀਤਾ ਜਾ ਰਿਹਾ। ਖ਼ਾਸ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਭਟਕਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਇਕ ਢਾਂਚਾ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711


author

shivani attri

Content Editor

Related News