ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ : ਪਰਗਟ ਸਿੰਘ

Sunday, Oct 25, 2026 - 01:07 AM (IST)

ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ : ਪਰਗਟ ਸਿੰਘ

ਜਲੰਧਰ/ਚੰਡੀਗੜ੍ਹ (ਸੋਨੂੰ, ਅੰਕੁਰ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਜਲੰਧਰ ਦੇ ਪਿੰਡ ਕੁੱਕੜ ਪਿੰਡ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਝੋਨੇ ਦੀ ਖ਼ਰੀਦ ’ਚ ਕਰੀਬ 4,000 ਕਰੋੜ ਰੁਪਏ ਦੇ ਕਥਿਤ ਘਪਲੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਅਗਾਊਂ ਯੋਜਨਾਬੰਦੀ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪਰਗਟ ਸਿੰਘ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ’ਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਸਵਾਲ ਕੀਤਾ ਕਿ ਮੰਡੀਆਂ ’ਚ ਸਿਰਫ਼ ਇਕ ਏਜੰਸੀ ’ਤੇ ਨਿਰਭਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ੈਲਰਾਂ ਤੇ ਨਿੱਜੀ ਏਜੰਸੀਆਂ ਨਾਲ ਪ੍ਰਤੀ ਬੋਰੀ 200 ਰੁਪਏ ਦੇ ਕਥਿਤ ਸੌਦੇ ਦਾ ਵੀ ਦੋਸ਼ ਲਾਇਆ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ’ਚ ਝੋਨੇ ਦੀ ਖ਼ਰੀਦ ਦਾ ਟੀਚਾ ਕਰੀਬ 180 ਲੱਖ ਮੀਟ੍ਰਿਕ ਟਨ ਹੈ, ਅਜਿਹੇ ’ਚ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਅਦਾਇਗੀ ਤੇ ਲਿਫ਼ਟਿੰਗ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਇਸ ਮੌਕੇ ਪਿੰਡ ਦੇ ਸਰਪੰਚ ਜਗਰਾਜ ਸਿੰਘ ਸਮੇਤ ਹੋਰ ਕਿਸਾਨ, ਸਥਾਨਕ ਨੁਮਾਇੰਦੇ ਅਤੇ ਕਾਂਗਰਸੀ ਆਗੂ ਮੌਜੂਦ ਸਨ।


author

Inder Prajapati

Content Editor

Related News