ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ ਲੇਟ
Tuesday, Jun 30, 2026 - 08:27 AM (IST)
ਜਲੰਧਰ (ਪੁਨੀਤ) : ਰੇਲਵੇ ਯਾਤਰੀਆਂ ਨੂੰ ਟ੍ਰੇਨਾਂ ਦੀ ਦੇਰੀ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵੱਖ-ਵੱਖ ਰੂਟਾਂ ’ਤੇ ਕਈ ਮਹੱਤਵਪੂਰਨ ਟ੍ਰੇਨਾਂ ਆਪਣੇ ਤੈਅ ਸਮੇਂ ਤੋਂ ਘੰਟਿਆਂਬੱਧੀ ਦੇਰੀ ਨਾਲ ਪਹੁੰਚੀਆਂ, ਜਿਸ ਨਾਲ ਯਾਤਰੀਆਂ ਨੂੰ ਸਟੇਸ਼ਨ ’ਤੇ ਲੰਮੇ ਸਮੇਂ ਤੱਕ ਉਡੀਕ ਕਰਨੀ ਪਈ। ਖ਼ਾਸ ਕਰ ਕੇ ਅੰਮ੍ਰਿਤਸਰ-ਦਿੱਲੀ ਅਤੇ ਵੈਸ਼ਨੋ ਦੇਵੀ ਰੂਟ ਦੀਆਂ ਟ੍ਰੇਨਾਂ ਦੇ ਲੇਟ ਹੋਣ ਨਾਲ ਯਾਤਰੀਆਂ ਦੇ ਯਾਤਰਾ ਪਲਾਨ ਪ੍ਰਭਾਵਿਤ ਹੋਏ।
ਇਹ ਵੀ ਪੜ੍ਹੋ : ਭਾਰਤ ਨੇ 'ਆਪ੍ਰੇਸ਼ਨ ਅਮਿਸਤਾਦ' ਰਾਹੀਂ ਨਿਭਾਈ ਵਿਸ਼ਵਵਿਆਪੀ ਜ਼ਿੰਮੇਵਾਰੀ, ਵੈਨੇਜ਼ੁਏਲਾ ਨੂੰ ਭੇਜੀ ਸਹਾਇਤਾ
ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾਣ ਵਾਲੀ ਸ਼ਾਨ-ਏ-ਪੰਜਾਬ ਐਕਸਪ੍ਰੈੱਸ ਆਪਣੇ ਤੈਅ ਸਮੇਂ ਸ਼ਾਮ 4.15 ਵਜੇ ਦੀ ਬਜਾਏ ਲਗਭਗ ਸਾਢੇ ਚਾਰ ਘੰਟੇ ਦੀ ਦੇਰੀ ਨਾਲ ਰਾਤ 8.45 ਵਜੇ ਜਲੰਧਰ ਸਿਟੀ ਰੇਲਵੇ ਸਟੇਸ਼ਨ ਪਹੁੰਚੀ। ਉੱਥੇ ਹੀ, ਵੈਸ਼ਨੋ ਦੇਵੀ ਵੰਦੇ ਭਾਰਤ ਐਕਸਪ੍ਰੈੱਸ ਵੀ ਆਪਣੇ ਤੈਅ ਸਮੇਂ ਸ਼ਾਮ 6.51 ਵਜੇ ਦੀ ਬਜਾਏ ਕਰੀਬ 4 ਘੰਟੇ ਦੀ ਦੇਰੀ ਨਾਲ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੀ। ਇਸ ਤੋਂ ਇਲਾਵਾ ਅੰਮ੍ਰਿਤਸਰ ਜਾਣ ਵਾਲੀ 15707 ਆਮਰਪਾਲੀ ਐਕਸਪ੍ਰੈੱਸ ਵੀ ਆਪਣੇ ਤੈਅ ਸਮੇਂ ਸਵੇਰੇ 10.30 ਵਜੇ ਦੀ ਬਜਾਏ ਲਗਭਗ ਸਾਢੇ ਚਾਰ ਘੰਟੇ ਦੀ ਦੇਰੀ ਨਾਲ ਦੁਪਹਿਰ 3 ਵਜੇ ਤੋਂ ਬਾਅਦ ਸਟੇਸ਼ਨ ਪਹੁੰਚੀ। ਉੱਥੇ ਹੀ, ਵੈਸ਼ਨੋ ਦੇਵੀ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ ਵੀ ਆਪਣੇ ਤੈਅ ਸਮੇਂ ਤੋਂ ਕਰੀਬ ਸਵਾ ਘੰਟਾ ਦੇਰੀ ਨਾਲ ਰਵਾਨਾ ਹੋਈ।
ਇਹ ਵੀ ਪੜ੍ਹੋ : ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ ਬ੍ਰਿਟੇਨ 'ਚ ਸਰਕਾਰ ਦਾ ਵੱਡਾ ਫੈਸਲਾ
ਟ੍ਰੇਨਾਂ ਦੀ ਦੇਰੀ ਕਾਰਨ ਯਾਤਰੀਆਂ ਨੂੰ ਸਟੇਸ਼ਨ ’ਤੇ ਲੰਮੇ ਸਮੇਂ ਤੱਕ ਇੰਤਜ਼ਾਰ ਕਰਨਾ ਪਿਆ। ਕਈ ਯਾਤਰੀਆਂ ਨੇ ਦੱਸਿਆ ਕਿ ਲਗਾਤਾਰ ਟ੍ਰੇਨਾਂ ਦੇ ਲੇਟ ਹੋਣ ਨਾਲ ਉਨ੍ਹਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਦੂਜੀਆਂ ਟ੍ਰੇਨਾਂ ਅਤੇ ਸਥਾਨਕ ਟ੍ਰਾਂਸਪੋਰਟ ਦੇ ਨਾਲ ਉਨ੍ਹਾਂ ਦਾ ਤਾਲਮੇਲ ਵੀ ਪ੍ਰਭਾਵਿਤ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
