ਲੋਕ ਸਭਾ 'ਚ MP ਸੁਸ਼ੀਲ ਰਿੰਕੂ ਨੇ ਪੰਜਾਬੀ 'ਚ ਕੀਤੇ ਸੰਬੋਧਨ 'ਚ ਕਿਹਾ, 'ਪੰਜਾਬੀਆਂ ਦੀਆਂ ਕੁਰਬਾਨੀਆਂ ਨਹੀਂ ਭੁੱਲੀਆਂ ਜਾ
Tuesday, Sep 19, 2023 - 03:57 PM (IST)

ਜਲੰਧਰ (ਧਵਨ) : ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੰਸਦ ਵਿਚ ਆਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਸਦਨ ਵਿਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰ ਕੇ ਸਦਨ ਨੂੰ ਸੌਂਪਿਆ ਸੀ, ਜਿਸ ਨੂੰ ਬਚਾਉਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅਨੰਤਨਾਗ ਦੇ ਜੰਗਲ 'ਚ ਲੁਕੇ ਅੱਤਵਾਦੀਆਂ ਦੇ ਅੱਡੇ ਨੂੰ ਭਾਰਤੀ ਫੌਜ ਨੇ ਕੀਤਾ ਤਬਾਹ
ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆਂ ਦਾ ਯੋਗਦਾਨ ਕਦੀ ਨਹੀਂ ਭੁਲਾਇਆ ਜਾ ਸਕਦਾ ਕਿਉਂਕਿ ਦੇਸ਼ ਲਈ ਕੁਰਬਾਨੀਆਂ ਦੇਣ ਲਈ ਪੰਜਾਬੀ ਵਧ-ਚੜ੍ਹ ਕੇ ਅੱਗੇ ਆਏ ਸਨ। ਉਹ ਸੰਵਿਧਾਨ ਸਭਾ ਦੇ ਨਿਰਮਾਣ ਤੋਂ ਲੈ ਕੇ ਹੁਣ ਤਕ ਸੰਸਦ ਦੇ 75 ਸਾਲਾ ਸਫ਼ਰ ’ਤੇ ਆਯੋਜਿਤ ਵਿਚਾਰ ਚਰਚਾ ਦੌਰਾਨ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ- CTU ਨੂੰ ਕਿਰਾਏ ਤੋਂ ਵੱਧ ਕਮਾਈ ਇਸ਼ਤਿਹਾਰਾਂ ਤੋਂ, ਆਮਦਨ ਵਧਾਉਣ ਲਈ ਸੇਵਾਵਾਂ ਬਿਹਤਰ ਕਰਨ ਦਾ ਸੁਝਾਅ
ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਸਦ ਭਵਨ ਨਹੀਂ ਹੈ, ਸਗੋਂ ਦੇਸ਼ ਦੇ ਲੋਕਤੰਤਰ ਦਾ ਮੰਦਿਰ ਹੈ, ਜਿਸ ਵਿਚ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਨੇ ਜਾਨਾਂ ਦਿੱਤੀਆਂ ਸਨ। ਉਨ੍ਹਾਂ ਸਾਰੇ ਮਹਾਨ ਲੋਕਾਂ ਦੀ ਮੌਜੂਦਗੀ ਉਹ ਇਸ ਸਦਨ ਵਿਚ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਵਿਧਾਨ ਅਤੇ ਲੋਕਤੰਤਰ ਨੂੰ ਬਰਕਰਾਰ ਰੱਖਣ ਲਈ ਅੱਗੇ ਵੀ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖੇਗੀ।
ਇਹ ਵੀ ਪੜ੍ਹੋ- ਧਾਰਮਿਕ ਸਥਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 10 ਲੱਖ ਦੇ ਲੰਗਰ ਵਾਲੇ ਭਾਂਡਿਆਂ ਸਮੇਤ ਕਾਬੂ
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣੇ ਵਿਚਾਰ ਪੰਜਾਬੀ ਭਾਸ਼ਾ ਵਿਚ ਹੀ ਰੱਖੇ। ਉਨ੍ਹਾਂ ਕਿਹਾ ਕਿ ਅਨੇਕਤਾ ਵਿਚ ਹੀ ਏਕਤਾ ਹੀ ਸਾਡੇ ਦੇਸ਼ ਦਾ ਮੂਲਮੰਤਰ ਹੈ, ਜੋ ਕਿ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਅਤੇ ਤੋੜਨ ਦੀਆਂ ਕੋਸ਼ਿਸ਼ਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੋਣਗੀਆਂ ਅਤੇ ਲੋਕਤੰਤਰ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ’ਤੇ ਹਮੇਸ਼ਾ ਹੀ ਉਹ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711