ਜਲਾਲਪੁਰ ''ਚ ਦਰਿੰਦਗੀ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਕੀਤੀ ਮੰਗ

10/28/2020 2:53:30 PM

ਟਾਂਡਾ ਉੜਮੁੜ(ਮੋਮੀ): ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ ਬੀ.ਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਨਾਲ ਸਬੰਧਤ ਇਕਾਈ ਟਾਂਡਾ ਉੜਮੁੜ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਿਮਲਾ ਪਹਾੜੀ ਪਾਰਕ ਵਿਖੇ ਹੋਈ। ਜਿਸ 'ਚ ਫੈਡਰੇਸ਼ਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ। ਕੁਲਵੰਤ ਸਿੰਘ ਬਲਾਕ ਪ੍ਰਧਾਨ ਟਾਂਡਾ-2 ਅਤੇ ਰੇਸ਼ਮ ਸਿੰਘ ਬਲਾਕ ਟਾਂਡਾ-1 ਦੀ ਅਗਵਾਈ 'ਚ ਹੋਈ ਇਸ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵੱਲੋਂ ਸਭ ਤੋਂ ਪਹਿਲਾਂ ਪਿੰਡ ਜਲਾਲਪੁਰ ਵਿਖੇ 6 ਸਾਲਾ ਬੱਚੀ ਨਾਲ ਕੀਤੀ ਗਈ ਦਰਿੰਦਗੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹੋਏ ਘਟਨਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ :ਪਨਗ੍ਰੇਨ ਕੋਲ ਜਮ੍ਹਾਂ ਹਨ ਬਾਰਦਾਨੇ ਦੀਆਂ ਗੱਠਾਂ, ਬਾਕੀ ਰਾਈਸ ਮਿੱਲਰ, ਮੂੰਹ ਵੇਖਣ ਲਈ ਮਜ਼ਬੂਰ

ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਇਸ ਘਟਨਾ ਨੇ ਇਨਸਾਨੀਅਤ ਨੂੰ ਬੁਰੀ ਤਰ੍ਹਾਂ ਸ਼ਰਮਸਾਰ ਕੀਤਾ ਹੈ ਜਿਸ ਨਾਲ ਸਭ ਦੇ ਹਿਰਦੇ ਬੁਰੀ ਤਰ੍ਹਾਂ ਵਲੂੰਧਰੇ ਗਏ ਹਨ ਇਸ ਮੌਕੇ ਫੈਡਰੇਸ਼ਨ ਦੇ ਮੈਂਬਰਾਂ ਨੇ  ਆਪਣੀਆਂ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕਰਦੇ ਹੋਏ ਸੰਵਿਧਾਨ 85ਵੀਂ ਸੋਧ ਨੂੰ ਲਾਗੂ ਕਰਨ ਦੀ ਮੰਗ, ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਜਾਰੀ ਕਰਨ ਅਤੇ ਅਧਿਆਪਕਾਂ ਦੇ ਵਧੇ ਹੋਏ  ਤਨਖਾਹ ਸਕੇਲ 'ਚ ਲਾਗੂ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ :ਘਰ 'ਚ ਇੰਝ ਬਣਾਓ ਸ਼ੂਗਰ-ਫ੍ਰੀ ਕਾਜੂ ਕਤਲੀ​​​​​​​

ਇਸ ਮੌਕੇ ਹਾਜ਼ਰ ਮੈਂਬਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੀਟਿੰਗ ਦੌਰਾਨ ਗੁਰਦੀਪ ਸਿੰਘ, ਸੋਹਣ ਸਿੰਘ, ਪ੍ਰਦੀਪ ਕੁਮਾਰ, ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਰਾਕੇਸ਼ ਰੌਸ਼ਨ, ਰਾਮ ਲਾਲ ਭਗਤ, ਸੁਖਦੀਪ ਸਿੰਘ, ਸੁਖਬੀਰ ਸਿੰਘ, ਰਿੰਕੂ ਭਾਟੀਆ ਅਤੇ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।

Aarti dhillon

This news is Content Editor Aarti dhillon