ਬੰਦੀ ਸਿੰਘਾਂ ਦੀ ਰਿਹਾਈ ਲਈ ਵਫ਼ਦ ਵੱਲੋਂ ਕੇਜਰੀਵਾਲ ਵੱਲ ਤਕ ਪਹੁੰਚ ਕਰਨ ਦੀ ਮੰਗ

Wednesday, Jan 26, 2022 - 05:53 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਦਾ ਵਫ਼ਦ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਟਾਂਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਰਾਜਾ ਨੂੰ ਮਿਲਿਆ। ਇਸ ਮੌਕੇ ਜਥੇਬੰਦੀਆਂ ਵੱਲੋਂ 'ਆਪ' ਉਮੀਦਵਾਰ ਜਸਵੀਰ ਸਿੰਘ ਰਾਜਾ ਨੂੰ ਪ੍ਰੋਫ਼ੈਸਰ ਭੁੱਲਰ ਦੀ ਰਿਹਾਈ ਸਬੰਧੀ ਦੇ ਸਾਰੇ ਦਸਤਾਵੇਜ਼ ਜਸਬੀਰ ਰਾਜਾਂ ਨੂੰ ਦਿੱਤੇ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਇਸ ਸਬੰਧੀ ਗੱਲਬਾਤ ਕਰਨ ਲਈ ਕਿਹਾ। 

ਇਹ ਵੀ ਪੜ੍ਹੋ: CM ਚੰਨੀ ਦਾ ਵੱਡਾ ਬਿਆਨ, ਅਕਾਲੀ ਦਲ ਅਤੇ ਭਾਜਪਾ ਅੰਦਰ ਖ਼ਾਤੇ ਨੇ ਇਕ, ਬਸਪਾ ਨਾਲ ਕੀਤਾ ਜਾ ਰਿਹੈ ਧੋਖਾ

ਇਸ ਮੌਕੇ ਆਵਾਜ਼-ਏ-ਕੌਮ ਦੇ ਆਗੂ ਨੋਬਲਜੀਤ ਸਿੰਘ ਬੁੱਲ੍ਹੋਵਾਲ ਨੇ ਕਿਹਾ ਨੇ ਕਿਹਾ ਕਿ ਜੇਕਰ ਕੇਜਰੀਵਾਲ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ 'ਤੇ ਆਪਣੇ ਦਸਤਖ਼ਤ ਨਹੀਂ ਕਰਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਪਿੰਡਾਂ-ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਵੱਡੇ ਪੱਧਰ 'ਤੇ ਕੀਤਾ ਜਾਵੇਗਾ। ਯੂਥ ਆਗੂ ਸੰਦੀਪ ਸਿੰਘ ਖ਼ਾਲਸਾ ਨੇ ਬੋਲਦਿਆਂ ਕਿਹਾ ਕਿ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਇਹ ਕਹਿ ਰਹੇ ਹਨ ਕਿ ਭਾਈ ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਵਾਲੀ ਫਾਈਲ ਐੱਲ. ਜੀ. ਕੋਲ ਹੈ। 

ਉਨ੍ਹਾਂ ਕਿਹਾ ਕਿ ਇਹ ਗੱਲ ਝੂਠ ਹੈ, ਜੇਕਰ ਇਹ ਗੱਲ ਸੱਚ ਹੈ ਤਾਂ ਕੇਜਰੀਵਾਲ ਇਸ ਗੱਲ ਦੇ ਸਬੂਤ ਪੇਸ਼ ਜਨਤਕ ਕਰੇ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਰਣਵੀਰ ਸਿੰਘ ਬੈਂਸਤਾਨੀ, ਮਨਜੀਤ ਸਿੰਘ ਟਾਂਡਾ, ਕਰਨੈਲ ਸਿੰਘ ਘੋੜੇਬਾਹਾ, ਅਮਰਦੀਪ ਸਿੰਘ ਬੂਈਂ ਖਾਲਸਾ, ਰਾਜਵੀਰ ਸਿੰਘ ਪੱਖੋਵਾਲ, ਸੁਲੱਖਣ  ਸਿੰਘ ਖਾਲਸਾ, ਰਣਜੀਤ ਸਿੰਘ ਝਾਵਾਂ, ਸਨਮ ਸਿੰਘ, ਸੰਦੀਪ ਸਿੰਘ ਢੱਡੇ, ਸੁਖਵਿੰਦਰ ਸਿੰਘ, ਹਰਸਿਮਰਨ ਸਿੰਘ, ਇੰਦਰਜੀਤ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ ਟਾਂਡਾ, ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ (ਤਸਵੀਰਾਂ)

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News