ਸੁਸਰੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

07/01/2020 6:38:56 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਪਿਛਲੇ ਲੰਬੇ ਸਮੇਂ ਤੋਂ ਸੁਸਰੀ ਦੀ ਸਮੱਸਿਆ ਨਾਲ ਜੂਝ ਰਹੇ ਦਸਮੇਸ਼ ਨਗਰ ਟਾਂਡਾ ਦੇ ਵਾਸੀਆਂ ਨੇ ਇਸ ਭਿਆਨਕ ਸਮੱਸਿਆ ਤੋਂ ਨਿਯਾਤ ਦਿਵਾਉਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਨਾਂ ਤੇ ਮੰਗ ਪੱਤਰ ਭੇਜਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਐਕਸ਼ਨ ਫਰੰਟ ਦੇ ਮੈਂਬਰ ਕੁਲਦੀਪ ਰਾਏ ਵਸੀ, ਸਮਾਜ ਸੇਵਕ ਤਰਸੇਮ ਲਾਲ, ਗੁਰਦੇਵ ਲਾਲ, ਮਹਿੰਦਰ ਸਿੰਘ, ਧਰਮ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸਰਵਨ ਸਿੰਘ, ਹਰਦਿਆਲ ਸਿੰਘ, ਭੁਪਿੰਦਰ ਸਿੰਘ,ਤਰਸੇਮ ਸਿੰਘ,ਕੁਲਦੀਪ ਸਿੰਘ, ਇੰਦਰਜੀਤ, ਕੁਲਵੰਤ ਸਿੰਘ, ਜਸਵੀਰ ਸਿੰਘ ਅਤੇ ਹੋਰਨਾਂ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਦਸਮੇਸ਼ ਨਗਰ ਟਾਂਡਾ ਨਜ਼ਦੀਕ ਵੱਖ-ਵੱਖ ਚਾਵਲ ਸ਼ੈਲਰਾਂ ਅਤੇ ਐੱਫ. ਸੀ. ਆਈ. ਦੇ ਕਣਕ ਦੇ ਗੋਦਾਮਾਂ ਕਾਰਨ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸੁਸਰੀ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ ਅਤੇ ਇਸ ਸਮੱਸਿਆ ਦੇ ਚੱਲਦਿਆਂ ਸੁਸਰੀ ਉਨ੍ਹਾਂ ਦੇ ਘਰਾਂ 'ਚ ਵੜ ਕੇ ਬਿਸਤਰਿਆਂ, ਖਾਣ-ਪੀਣ ਦੀਆਂ ਵਸਤੂਆਂ ਅਤੇ ਰੱਖੇ ਹੋਏ ਅਨਾਜ ਨੂੰ ਲਗਾਤਾਰ ਖ਼ਰਾਬ ਕਰ ਰਹੀਆਂ ਹਨ ਅਤੇ ਰਾਤ ਨੂੰ ਸੌਂਦੇ ਸਮੇਂ ਵੀ ਉਹ ਉਨ੍ਹਾਂ ਨੂੰ ਸੁਸਰੀ ਦੀ ਸਮੱਸਿਆ ਕਾਰਨ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਭਾਵਿਤ ਲੋਕਾਂ ਨੇ ਹੋਰ ਦੱਸਿਆ ਕਿ ਉਹ ਆਪਣੀ ਇਸ ਸਮੱਸਿਆ ਸਬੰਧੀ ਪਿਛਲੇ ਕਈ ਸਾਲਾਂ ਤੋਂ ਮੰਗ ਵੀ ਕਰਦੇ ਆ ਰਹੇ ਹਨ ਪਰ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਅਜੇ ਤੱਕ ਛੁਟਕਾਰਾ ਨਹੀਂ ਮਿਲਿਆ ਅਤੇ ਆਉਣ ਵਾਲੇ ਬਰਸਾਤਾਂ ਦੇ ਦਿਨਾਂ ਦੌਰਾਨ ਸੁਸਰੀ ਦੀ ਸਮੱਸਿਆ ਵਿੱਚ ਹੋਰ ਜ਼ਿਆਦਾ ਵਾਧਾ ਹੋ ਜਾਂਦਾ ਹੈ, ਜਿਸ ਕਾਰਨ ਇਲਾਕੇ 'ਚ ਬੀਮਾਰੀ ਫੈਲਣ ਦਾ ਖਦਸ਼ਾ ਵੱਧ ਖਦਸ਼ਾ ਪੈਦਾ ਹੋ ਰਿਹਾ ਹੈ ਜਦਕਿ ਲੋਕ ਪਹਿਲਾਂ ਹੀ ਕਰੋਨਾ ਵਾਇਰਸ ਮਹਾਂਮਾਰੀ ਦੇ ਨਾਲ ਜੂਝ ਰਹੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਭੇਜ ਕੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਕੇ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਮੰਗ ਕੀਤੀ।


shivani attri

Content Editor

Related News