ਪੰਜਾਬ ''ਚ ਸਿੱਖ ਧਰਮ ਪਰਿਵਰਤਨ ਦੇ ਵਧ ਰਹੇ ਮਾਮਲਿਆਂ ’ਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Monday, Apr 28, 2025 - 10:58 AM (IST)

ਜਲੰਧਰ (ਅਲੀ)- ਯੂਥ ਅਕਾਲੀ ਦਲ ਜਲੰਧਰ ਨੇ ਸਿੱਖ ਭਾਈਚਾਰੇ ਵਿਚ ਧਰਮ ਪਰਿਵਰਤਨ ਦੇ ਵੱਧ ਰਹੇ ਮਾਮਲਿਆਂ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਇਸ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤ ਬੀਰ ਸਿੰਘ ਨੇ ਕਿਹਾ ਕਿ ਹਾਲ ਹੀ ਦੇ ਸਮੇਂ ਵਿਚ ਕਈ ਸਿੱਖ ਪਰਿਵਾਰਾਂ ਨੇ ਵੱਖ-ਵੱਖ ਕਾਰਨਾਂ ਕਰਕੇ ਆਪਣੀ ਮੂਲ ਪਛਾਣ ਅਤੇ ਧਰਮ ਨੂੰ ਛੱਡ ਕੇ ਹੋਰ ਧਰਮਾਂ, ਖ਼ਾਸ ਕਰਕੇ ਈਸਾਈ ਧਰਮ ਨੂੰ ਅਪਨਾ ਲਿਆ ਹੈ, ਜੋਕਿ ਸਿੱਖ ਭਾਈਚਾਰੇ ਲਈ ਇਕ ਗੰਭੀਰ ਚੁਣੌਤੀ ਹੈ। ਇਸ ਮੁੱਦੇ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਨਾਮ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਕਈ ਮਹੱਤਵਪੂਰਨ ਸੁਝਾਅ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਅੰਮ੍ਰਿਤਬੀਰ ਸਿੰਘ, ਹਲਕਾ ਇੰਚਾਰਜ ਇਕਬਾਲ ਸਿੰਘ ਢੀਂਡਸਾ, ਮਨਿੰਦਰ ਸਿੰਘ ਨੇ ਐੱਸ. ਜੀ. ਪੀ. ਸੀ. ਨੂੰ ਸੌਂਪੇ ਮੰਗ ਪੱਤਰ ’ਚ ਕਿਹਾ ਕਿ ਗੁਰਮਤਿ ਸਿੱਖਿਆ ਮੁਹਿੰਮ ਪਿੰਡ ਪੱਧਰ ’ਤੇ ਚਲਾਈ ਜਾਵੇ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣੇ ਚਾਹੀਦੇ ਹਨ। ਅੰਮ੍ਰਿਤ ਬੀਰ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਅਧਿਆਤਮਿਕ ਅਤੇ ਧਾਰਮਿਕ ਪਛਾਣ ਨੂੰ ਬਣਾਈ ਰੱਖਣ ਲਈ ਇਹ ਸਾਰੇ ਯਤਨ ਬਹੁਤ ਜ਼ਰੂਰੀ ਹਨ। ਇਸ ਮੌਕੇ ਬੀਬੀ ਤਿਰਲੋਚਨ ਕੌਰ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸਚਦੇਵਾ, ਵਰਿੰਦਰ ਸਿੰਘ ਰਾਜਾ ਰੰਧਾਵਾ, ਓਮਕਾਰ ਸਿੰਘ ਰੰਧਾਵਾ, ਭਜਨ ਸਿੰਘ ਕੰਗ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ 'ਤੇ ਵੱਡਾ ਐਕਸ਼ਨ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e