ਜੇਲ੍ਹ ''ਚ ਬੰਦ ਨਸ਼ੇ ਦੇ ਸੋਦਾਗਰਾਂ ਦੇ ਘਰਾਂ ''ਤੇ ਚੱਲਿਆ ਸਰਕਾਰ ਦਾ ਪੀਲਾ ਪੰਜਾ
Monday, Oct 13, 2025 - 05:03 PM (IST)

ਬੰਗਾ (ਰਾਕੇਸ਼ ਅਰੋੜਾ)- ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਿਵਲ ਪ੍ਰਸ਼ਾਸਨ ਵੱਲੋਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੰਗਾ ਦੇ ਮੁੱਹਲਾ ਮੁਕਤਪੁਰਾ ਦੇ ਦੋ ਜੇਲ੍ਹ ਵਿੱਚ ਬੰਦ ਨਸ਼ੇ ਦੇ ਸੋਦਾਗਰਾਂ ਦੇ ਘਰਾਂ 'ਤੇ ਪੀਲਾ ਪੰਜਾ ਚਲਾ ਕੇ ਘਰਾਂ ਨੂੰ ਇਕ ਮਿੰਟ ਵਿੱਚ ਮਲਬੇ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਮੌਕੇ 'ਤੇ ਪੁੱਜੇ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਕੁਲਦੀਪ ਕੁਮਾਰ ਉਰਫ਼ ਦੀਪਾ ਪੁੱਤਰ ਸਲਿੰਦਰ ਕੁਮਾਰ ਨਸ਼ੇ ਦਾ ਕਾਰੋਬਾਰ ਕਰਦਾ ਹੈ। ਇਸ 'ਤੇ 12 ਐੱਨ. ਡੀ. ਪੀ. ਐੱਸ. ਅਧੀਨ ਮਾਮਲੇ ਦਰਜ਼ ਹਨ, ਜਦਕਿ ਇਸ ਦੇ ਹੋਰ ਪਰਿਵਾਰ ਮੈਂਬਰਾਂ 'ਤੇ ਵੀ ਐੱਨ. ਡੀ. ਪੀ. ਐੱਸ. ਅਧੀਨ ਮਾਮਲੇ ਦਰਜ ਹਨ।
ਉਨ੍ਹਾਂ ਦੱਸਿਆ ਇਸ ਦੇ ਪਿਤਾ ਸੁਲੰਦਿਰ ਕੁਮਾਰ ਉਰਫ਼ ਛਿੰਦਾ ਪੁੱਤਰ ਗਵਰਧਨ ਜਿਸ 'ਤੇ 8 ਮਾਮਲੇ ਦਰਜ ਹਨ। ਜੋ ਉਕਤ ਮਾਮਲੇ ਕਾਰਨ ਜੇਲ੍ਹ ਵਿੱਚ ਬੰਦ ਹਨ। ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਸ ਵੱਲੋਂ 1 ਹਜ਼ਾਰ ਤੋਂ ਵੱਧ ਐੱਨ. ਡੀ. ਪੀ. ਐੱਸ. ਮਾਮਲੇ ਦਰਜ ਕਰ 1200 ਤੋਂ ਵੱਧ ਨਸ਼ੇ ਦੇ ਸੋਦਾਗਰਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 13 ਡੱਰਗ ਦੇ ਸੋਦਾਗਰਾਂ ਦੀ 1 ਕਰੋੜ ਤੋਂ ਵੱਧ ਦੀ ਜਾਇਦਾਦ ਵੀ ਸੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਵਾਰਦਾਤ! ਪਿਓ ਨੇ ਚਾਕੂ ਮਾਰ-ਮਾਰ ਵਿੰਨ੍ਹ ਦਿੱਤਾ ਪੁੱਤ
ਉਨ੍ਹਾਂ ਦੱਸਿਆ ਕਿ ਨਸ਼ੇ ਵਿਰੁੱਧ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਆਉਣ ਵਾਲੇ ਸਮੇਂ ਅੰਦਰ ਵੀ ਨਸ਼ਿਆ ਵਿਰੁੱਧ ਇਸੇ ਤਰਾਂ ਹੀ ਨਕੇਲ ਕੱਸ ਕੇ ਰੱਖੀ ਜਾਵੇਗੀ ਅਤੇ ਕਿਸੇ ਵੀ ਨਸ਼ੇ ਦੇ ਸੋਦਾਗਰ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ 'ਤੇ ਉਨਾਂ ਨਾਲ ਵਿਸ਼ੇਸ ਤੌਰ 'ਤੇ ਉੱਪ ਪੁਲਸ ਕਤਪਾਨ ਬੰਗਾ ਹਰਜੀਤ ਸਿੰਘ ਰੰਧਾਵਾ, ਐੱਸ. ਐੱਚ. ਓ. ਸਿਟੀ ਚੋਧਰੀ ਵਰਿੰਦਰ ਕੁਮਾਰ, ਕਾਰਜ਼ ਸਾਧਕ ਅਧਿਕਾਰੀ ਰਾਜੀਵ ਸਰੀਨ, ਐੱਸ. ਆਈ. ਨਗਰ ਕੌਂਸਲ ਭਾਰਤ ਭੂਸ਼ਣ, ਏ. ਐੱਸ. ਆਈ. ਹਰਪ੍ਰੀਤ ਸਿੰਘ, ਐੱਸ. ਓ. ਦਿਨੇਸ਼ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਨਗਰ ਕੌਂਸਲ ਅਤੇ ਪੁਲਸ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਨੇ ਕੀਤੀ ਖ਼ੁਦਕੁਸ਼ੀ, ਦੋ ਦਿਨ ਪਹਿਲਾਂ ਹੀ ਵਿਦੇਸ਼ੋਂ ਪਰਤੀ ਸੀ ਧੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8