6 ਘਰਾਂ ''ਚੋਂ ਮਿਲਿਆ ਡੇਂਗੂ ਦਾ ਲਾਰਵਾ, 600 ਰੁਪਏ ਜੁਰਮਾਨਾ ਵਸੂਲਿਆ

11/28/2019 2:52:01 PM

ਨਵਾਂਸ਼ਹਿਰ (ਤ੍ਰਿਪਾਠੀ)-ਜ਼ਿਲਾ ਸਿਹਤ ਵਿਭਾਗ ਦੀ ਟੀਮ ਨੇ ਬੀਤੇ ਦਿਨ ਪੁਲਸ ਮੁਲਾਜ਼ਮਾਂ ਅਤੇ ਨਗਰ ਕੌਂਸਲ ਮੁਲਾਜ਼ਮਾਂ ਦੀ ਸਾਂਝੀ ਟੀਮ ਨਾਲ ਨਵਾਂਸ਼ਹਿਰ ਦੇ ਮੁਹੱਲਾ ਨਵੀਂ ਆਬਾਦੀ ਅਤੇ ਫਤਿਹ ਨਗਰ 'ਚ ਘਰ-ਘਰ ਜਾ ਕੇ ਡੇਂਗੂ ਦੇ ਲਾਰਵਾ ਦੀ ਕੀਤੀ ਗਈ ਚੈਕਿੰਗ ਦੌਰਾਨ ਟੀਮ ਨੂੰ 6 ਘਰਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ। ਸਾਂਝੀ ਟੀਮ ਨੇ ਇਕ ਤੋਂ ਵੱਧ ਵਾਰ ਡੇਂਗੂ ਦਾ ਲਾਰਵਾ ਮਿਲਣ ਵਾਲੇ ਘਰਾਂ ਦੇ ਚਾਲਾਨ ਕੱਟ ਕੇ ਉਨ੍ਹਾਂ ਤੋਂ 600 ਰੁਪਏ ਜੁਰਮਾਨਾ ਵਸੂਲ ਕੀਤਾ।

ਜ਼ਿਲਾ ਐਪੀਡੀਮਾਲੋਜਿਸਟ ਡਾ. ਜਗਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਮੁਹੱਲਾ ਨਵੀਂ ਆਬਾਦੀ ਅਤੇ ਫਤਿਹ ਨਗਰ ਦੇ 6 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ। ਜਿਸ ਨੂੰ ਮੌਕੇ 'ਤੇ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਨਸ਼ਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਿਚ ਸ਼ਲਿੰਦਰ ਕੁਮਾਰ ਬਾਂਸਲ, ਕਾਰਤਿਕ ਠਾਕੁਰ, ਰਾਮ ਕੁਮਾਰ, ਗੁਰਦੇਵ, ਆਸ਼ਾ ਵਰਕਰ ਸੁਨੀਤਾ, ਗੁਰਦੀਪ ਕੌਰ ਅਤੇ ਭਾਰਤੀ ਤੋਂ ਇਲਾਵਾ ਨਗਰ ਕੌਂਸਲ ਦੇ ਮੁਲਾਜ਼ਮ ਅਤੇ ਪੁਲਸ ਮੁਲਾਜ਼ਮ ਸ਼ਾਮਲ ਸਨ।

ਟੀਮ ਨਾਲ ਬਦਸਲੂਕੀ ਕਰਨ ਵਾਲੇ ਪਰਿਵਾਰ ਦੀ ਪੁਲਸ ਨੂੰ ਕੀਤੀ ਸ਼ਿਕਾਇਤ
ਡਾ. ਜਗਦੀਪ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਘਰ-ਘਰ ਡੇਂਗੂ ਦੇ ਲਾਰਵਾ ਦੀ ਚੈਕਿੰਗ ਦੌਰਾਨ ਇÎਕ ਘਰ ਤੋਂ ਮਿਲੇ ਡੇਂਗੂ ਦੇ ਲਾਰਵਾ ਨੂੰ ਪਰਿਵਾਰ ਦੇ ਮੈਂਬਰਾਂ ਨੇ ਨਸ਼ਟ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਪਰਿਵਾਰ ਦੇ ਮੈਂਬਰਾਂ ਵੱਲੋਂ ਟੀਮ ਦੇ ਮੈਂਬਰਾਂ ਨਾਲ ਬਦਸਲੂਕੀ ਅਤੇ ਹੱਥੋਪਾਈ ਤਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਪੁਲਸ ਵਿਭਾਗ ਨੂੰ ਵੀ ਸ਼ਿਕਾਇਤ ਦਿੱਤੀ ਗਈ। ਜਿਸ ਉਪਰੰਤ ਉਪਰੋਕਤ ਪਰਿਵਾਰ ਨੂੰ ਥਾਣੇ ਬੁਲਾ ਕੇ ਜੁਰਮਾਨਾ ਵਸੂਲ ਕੀਤਾ ਗਿਆ।

ਨਵਾਂਸ਼ਹਿਰ ਵਿਖੇ ਹੁਣ ਤਕ ਮਿਲੇ ਹਨ 130 ਡੇਂਗੂ ਪ੍ਰਭਾਵਿਤ ਮਰੀਜ਼
ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਵਿਚ ਕੁੱਲ 415 ਡੇਂਗੂ ਦੇ ਮਾਮਲੇ ਰਿਪੋਰਟ ਕੀਤੇ ਗਏ ਹਨ। ਜਿਸ 'ਚੋਂ ਸਭ ਤੋਂ ਵੱਧ ਮਾਮਲੇ ਨਵਾਂਸ਼ਹਿਰ ਵਿਖੇ 130 ਰਿਪੋਰਟ ਹੋਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਜਾਂਚ ਦੌਰਾਨ ਸਾਹਮਣੇ ਆ ਰਿਹਾ ਹੈ ਕਿ ਕੁਝ ਘਰਾਂ ਵਿਚ 2 ਤੋਂ ਵੱਧ ਵਾਰ ਡੇਂਗੂ ਦਾ ਲਾਰਵਾ ਮਿਲਿਆ ਹੈ, ਜਿਸ ਨਾਲ ਲੋਕਾਂ ਵਿਚ ਜਾਗਰੂਕਤਾ ਦੀ ਘਾਟ ਸਾਹਮਣੇ ਆ ਰਹੀ ਹੈ।

shivani attri

This news is Content Editor shivani attri