ਰੂਪਨਗਰ ਵਿਖੇ ਮਿਲਿਆ ਡੇਂਗੂ ਦਾ ਲਾਰਵਾ, ਮੌਕੇ ’ਤੇ ਹੀ ਕੀਤਾ ਨਸ਼ਟ

07/27/2022 6:16:46 PM

ਰੂਪਨਗਰ (ਕੈਲਾਸ਼)-ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਨਿਰਦੇਸ਼ਾਂ ’ਤੇ ਅਤੇ ਡਾ. ਸੁਮਿਤ ਸ਼ਰਮਾ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ’ਚ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਪ੍ਰੀਤ ਕਾਲੋਨੀ ਰੂਪਨਗਰ ’ਚ ਡੇਂਗੂ ਸਰਵੇ ਕੀਤਾ ਗਿਆ ਅਤੇ ਲਾਰਵੇਸਾਈਡ ਦਵਾਈ ਦਾ ਸਪ੍ਰੇਅ ਕੀਤਾ ਗਿਆ। ਇਸ ਮੌਕੇ ਸਿਹਤ ਮਹਿਕਮੇ ਅਧੀਨ ਹੈਲਥ ਵਰਕਰਾਂ ਵੱਲੋਂ ਲੋਕਾਂ ਦੇ ਘਰਾਂ ਦੇ ਕੂਲਰਾਂ, ਫਰਿੱਜ਼ਾਂ ਦੀਆਂ ਟਰੇਆਂ, ਖਾਲੀ ਭਾਂਡਿਆਂ, ਗਮਲਿਆਂ, ਪੁਰਾਣੇ ਟਾਇਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸੁਮਿਤ ਸ਼ਰਮਾ ਨੇ ਦੱਸਿਆ ਕਿ ਸਿਹਤ ਮਹਿਕਮੇ ਦੀ ਟੀਮ ਵੱਲੋਂ 132 ਘਰਾਂ ਦਾ ਦੌਰਾ ਕੀਤਾ ਗਿਆ ਅਤੇ 411 ਕੰਟੇਨਰ ਚੈੱਕ ਕੀਤੇ ਗਏ। ਇਸ ਮੌਕੇ 6 ਘਰਾਂ ’ਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਸਫਾਈ ਰੱਖਣੀ ਚਾਹੀਦੀ ਹੈ ਅਤੇ ਆਪਣੇ ਘਰਾਂ ’ਚ ਫਰਿੱਜ਼ਾਂ ਦੀਆਂ ਟ੍ਰੇਆਂ, ਕੂਲਰਾਂ, ਟੁੱਟੇ ਭਾਂਡਿਆਂ, ਟਾਇਰਾਂ, ਗਮਲਿਆਂ ਆਦਿ ’ਚ ਜਿੱਥੇ ਪਾਣੀ ਖੜ੍ਹਾ ਹੁੰਦਾ ਹੈ, ਉਥੇ ਸਫ਼ਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਛਰ ਦੀ ਰੋਕਥਾਮ ਲਈ ਹਰ ਜਗ੍ਹਾ ਜਿੱਥੇ ਪਾਣੀ ਇਕੱਠਾ ਹੁੰਦਾ ਹੈ, ਉਸ ਨੂੰ ਰੋਕਣਾ ਚਾਹੀਦਾ ਹੈ ਅਤੇ ਕਾਲਾ ਤੇਲ ਛਿਡ਼ਕਣਾ ਚਾਹੀਦਾ ਹੈ, ਕਿਉਂਕਿ ਜਿੱਥੇ ਸਾਫ਼ ਪਾਣੀ ਹੁੰਦਾ ਹੈ, ਉੱਥੇ ਡੇਂਗੂ ਮੱਛਰ ਦੇ ਲਾਰਵਾ ਪਨਪ ਸਕਦੇ ਹਨ।

ਇਹ ਵੀ ਪੜ੍ਹੋ: ਪਾਵਰਕਾਮ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੇਗਾ 600 ਯੂਨਿਟ ਮੁਫ਼ਤ ਬਿਜਲੀ ਤੋਂ ਉਪਰ ਦਾ ਲਾਭ, ਜਾਣੋ ਹੋਰ ਸ਼ਰਤਾਂ ਬਾਰੇ

PunjabKesari

ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਸਿਰਦਰਦ, ਤੇਜ਼ ਬੁਖਾਰ, ਮਾਸਪੇਸ਼ੀਆਂ ਅਤੇ ਜੋੜਾਂ ’ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ’ਚ ਦਰਦ, ਜੀ ਕੱਚਾ ਜਾਂ ਉਲਟੀ ਲੱਗਣਾ, ਸਥਿਤੀ ਹੋਰ ਵਿਗਡ਼ਣ ਤੇ ਨੱਕ, ਮੂੰਹ ਮਸੂਡ਼ਿਆਂ ਤੋਂ ਖੂਨ ਆਉਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਲਈ ਸਰਕਾਰੀ ਹਸਪਤਾਲ ਰੂਪਨਗਰ ਜਾ ਕੇ ਡਾਕਟਰ ਤੋਂ ਜਾਂਚ ਕਰਵਾਓ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਮੇਲ ਰਵਿੰਦਰ ਸਿੰਘ, ਸੁਰਿੰਦਰ ਸਿੰ, ਜਸਵੰਤ ਸਿੰਘ ਅਤੇ ਦਵਿੰਦਰ ਸਿੰਘ ਆਈ. ਸੀ. ਹਾਜ਼ਰ ਸਨ।

ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ ’ਚ ਤਰਦੀਆਂ ਮਾਂ-ਧੀ ਦੀਆਂ ਲਾਸ਼ਾਂ ਬਰਾਮਦ, ਫ਼ੈਲੀ ਸਨਸਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News