ਹੁਸ਼ਿਆਰਪੁਰ ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ, ਹੁਣ ਤੱਕ 1219 ਪਾਜ਼ੇਟਿਵ ਕੇਸ ਮਿਲੇ

11/04/2023 3:47:23 PM

ਹੁਸ਼ਿਆਰਪੁਰ (ਜ. ਬ., ਘੁੰਮਣ)-ਮੌਸਮ ’ਚ ਬਦਲਾਅ ਦੇ ਬਾਵਜੂਦ ਜ਼ਿਲ੍ਹੇ ’ਚ ਡੇਂਗੂ ਦਾ ਕਹਿਰ ਜਾਰੀ ਹੈ। ਜ਼ਿਲ੍ਹੇ ’ਚ ਡੇਂਗੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 1219 ਤੱਕ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ ਚਿਕਨਗੁਨੀਆ ਦੇ 193 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦਰਮਿਆਨ ਸਿਵਲ ਸਰਜਨ ਡਾ. ਬਲਵਿੰਦਰ ਡਮਾਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜਿਸ ’ਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸੁਭਾਸ਼ ਨਗਰ, ਮਿਲਾਪ ਨਗਰ, ਪਿੱਪਲਾਂਵਾਲਾ, ਨਿਊ ਸਿਵਲ ਲਾਈਨ, ਸ਼ਿਵਾਲਿਕ ਇਨਕਲੇਵ ਦੇ ਘਰਾਂ ਦੇ ਨਾਲ-ਨਾਲ ਸ਼ਹਿਰ ਦੇ ਸਕੂਲਾਂ ਦਾ ਵੀ ਦੌਰਾ ਕੀਤਾ ਗਿਆ।

ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਧੜ ਨਾਲੋਂ ਵੱਖ ਹੋਇਆ MBBS ਵਿਦਿਆਰਥੀ ਦਾ ਸਿਰ

ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਦੌਰੇ ਦੌਰਾਨ ਕੁੱਲ 604 ਘਰਾਂ ਦਾ ਨਿਰੀਖਣ ਕੀਤਾ ਗਿਆ। ਜਿਨ੍ਹਾਂ ’ਚੋਂ ਸਕੂਲਾਂ ਸਮੇਤ 11 ਥਾਵਾਂ ’ਤੇ ਲਾਰਵਾ ਪਾਇਆ ਗਿਆ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਇਸ ਮੌਕੇ ਸਕੂਲੀ ਬੱਚਿਆਂ ਅਤੇ ਸਟਾਫ਼ ਨੂੰ ਵੀ ਜਾਗਰੂਕ ਕੀਤਾ ਗਿਆ। ਐਂਟੀ ਲਾਰਵਾ ਟੀਮ ਵੱਲੋਂ ਮੱਛਰ ਦਾ ਲਾਰਵਾ ਮਾਰਨ ਲਈ ਸਪ੍ਰੇਅ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਮੁੱਖ ਕਾਰਨ ਘਰਾਂ ’ਚ ਖੜ੍ਹੇ ਪਾਣੀ ’ਚ ਮੱਛਰਾਂ ਦਾ ਪੈਦਾ ਹੋਣਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਾਰ-ਵਾਰ ਹਦਾਇਤਾਂ ਦੇਣ ਦੇ ਬਾਵਜੂਦ ਘਰਾਂ ’ਚ ਵਾਰ-ਵਾਰ ਮੱਛਰ ਦਾ ਲਾਰਵਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਡੇਂਗੂ ’ਤੇ ਕਾਬੂ ਪਾਉਣਾ ਸੰਭਵ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਡੇਂਗੂ ਦੇ ਮਾਮਲਿਆਂ ’ਚ ਬਾਲਗ ਮੱਛਰਾਂ ਦੇ ਕਲੱਸਟਰਾਂ ’ਚ ਫੌਗਿੰਗ ਕੀਤੀ ਜਾ ਰਹੀ ਹੈ ਪਰ ਜੇਕਰ ਲਾਰਵੇ ਦੇ ਸੋਮਿਆਂ ਨੂੰ ਖ਼ਤਮ ਨਾ ਕੀਤਾ ਗਿਆ ਤਾਂ ਡੇਂਗੂ ਨੂੰ ਕਾਬੂ ਕਰਨਾ ਬਹੁਤ ਮੁਸ਼ਕਿਲ ਹੋਵੇਗਾ। ਡੇਂਗੂ ਬਾਰੇ ਹਰ ਨਾਗਰਿਕ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਤੁਹਾਡੇ ਘਰ ’ਚ ਪਾਣੀ ਦੇ ਹਰ ਛੋਟੇ ਜਾਂ ਵੱਡੇ ਸਰੋਤ ਨੂੰ ਹਫ਼ਤੇ ’ਚ ਇਕ ਵਾਰ ਖਾਲੀ ਕਰਕੇ ਦੋਬਾਰਾ ਭਰਨਾ ਚਾਹੀਦਾ ਹੈ। ਬੁਖ਼ਾਰ ਹੋਣ ਦੀ ਸੂਰਤ ’ਚ ਛੇਤੀ ਤੋਂ ਛੇਤੀ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।

ਇਹ ਵੀ ਪੜ੍ਹੋ: ਭਰਾ ਦੇ ਵਿਆਹ ਗਏ ਪਤੀ ਨੂੰ ਮਿਲੀ ਖ਼ਬਰ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ, ਕਰਵਾਚੌਥ 'ਤੇ ਪਤਨੀ ਨੇ ਕੀਤਾ ਵੱਡਾ ਕਾਂਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri