ਰੂਪਨਗਰ ਸ਼ਹਿਰ ’ਚ ਫ਼ੈਲਿਆ ਡੇਂਗੂ ਅਤੇ ਚਿਕਨਗੁਨੀਆ ਦਾ ਆਤੰਕ

10/09/2023 11:42:11 AM

ਰੂਪਨਗਰ (ਕੈਲਾਸ਼)-ਸ਼ਹਿਰ ਵਿਚ ਡੇਂਗੂ ਅਤੇ ਚਿਕਨਗੁਨੀਆ ਦਾ ਆਤੰਕ ਫ਼ੈਲਿਆ ਹੋਇਆ ਹੈ ਅਤੇ ਸ਼ਹਿਰ ਦੇ ਅੱਧੇ ਘਰਾਂ ਦੇ ਲੋਕ ਉਕਤ ਬੀਮਾਰੀਆਂ ਤੋਂ ਪੀੜਤ ਹਨ। ਸੂਤਰਾਂ ਅਨੁਸਾਰ ਬਰਸਾਤ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਖੜ੍ਹੇ ਪਾਣੀ ਅਤੇ ਸ਼ਹਿਰ ’ਚ ਫੈਲੀ ਗੰਦਗੀ ਕਾਰਨ ਬੀਮਾਰੀਆਂ ਫ਼ੈਲਾਉਣ ਵਾਲੀਆਂ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਸ਼ਹਿਰ ਦੇ ਸਮਾਜ ਸੇਵੀ ਸ਼ਿਵਜੀਤ ਸਿੰਘ ਮਣਕੂ ਅਤੇ ਹੋਰਨਾਂ ਨੇ ਦੱਸਿਆ ਕਿ ਇਸ ਵਾਰ ਬਰਸਾਤ ਤੋਂ ਬਾਅਦ ਸ਼ਹਿਰ ’ਚ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਬੀਮਾਰੀਆਂ ਫ਼ੈਲਣ ’ਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਬਰਸਾਤੀ ਨਾਲਾ ਜੋ ਕਿ ਗੜ੍ਹਾ ਇਲਾਕਿਆਂ ’ਚੋਂ ਨਿਕਲ ਕੇ ਸਤਲੁਜ ਦਰਿਆ ’ਚ ਪੈਂਦਾ ਹੈ, ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਮਹੀਨੇ ਪਹਿਲਾਂ ਸਫ਼ਾਈ ਕੀਤੀ ਗਈ ਸੀ ਪਰ ਹੁਣ ਸਫ਼ਾਈ ਨਾ ਹੋਣ ਕਾਰਨ ਬਰਸਾਤੀ ਪਾਣੀ ਹਾਲੇ ਵੀ ਨਾਲਿਆਂ ’ਚ ਖੜ੍ਹਾ ਹੈ।

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ

PunjabKesari

ਇਸ ਤੋਂ ਇਲਾਵਾ ਸ਼ਹਿਰ ਦੇ ਖਾਲੀ ਪਏ ਪਲਾਟ ਵੀ ਪਾਣੀ ਨਾਲ ਭਰੇ ਪਏ ਹਨ ਜਿਸ ਕਾਰਨ ਲੋਕਾਂ ਲਈ ਪ੍ਰੇਸ਼ਾਨੀਆਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਪ੍ਰਸ਼ਾਸਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬੀਮਾਰੀਆਂ ਫ਼ੈਲਾਉਣ ਵਾਲੀਆਂ ਮੱਖੀਆਂ ਅਤੇ ਮੱਛਰਾਂ ’ਤੇ ਧਾਰਾ 144 ਲਾਗੂ ਨਾ ਹੋਣ ਕਾਰਨ ਇਹ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਸੂਤਰ ਦੱਸਦੇ ਹਨ ਕਿ ਜ਼ਿਲਾ ਹਸਪਤਾਲ ਤੋਂ ਇਲਾਵਾ ਪ੍ਰਾਈਵੇਟ ਡਾਕਟਰਾਂ ਦੇ ਕੋਲ ਵੀ ਡੇਂਗੂ ਅਤੇ ਚਿਕਨਗੁਨੀਆ ਦੇ ਮਰੀਜ਼ਾਂ ਦੀ ਭਰਮਾਰ ਹੈ ਅਤੇ 10 ’ਚੋਂ 6 ਸ਼ੱਕੀ ਮਰੀਜ਼ ਬੁਖ਼ਾਰ ਨਾਲ ਪੀੜਤ ਡਾਕਟਰਾਂ ਕੋਲ ਪਹੁੰਚ ਰਹੇ ਹਨ। ਦੂਜੇ ਪਾਸੇ ਬੁਖਾਰ ਤੋਂ ਪੀੜਤ ਦਰਜਨਾਂ ਲੋਕ ਰੋਜ਼ਾਨਾ ਟੈਸਟ ਲਈ ਸਥਾਪਿਤ ਲੈਬ ’ਚ ਟੈਸਟ ਲਈ ਆ ਰਹੇ ਹਨ। ਇਸ ਸਬੰਧੀ ਉਨ੍ਹਾਂ ਸਿਹਤ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਤੋਂ ਬਚਣ ਲਈ ਖਾਲੀ ਪਲਾਟਾਂ ’ਚ ਖੜ੍ਹੇ ਪਾਣੀ ’ਚ ਕਾਲਾ ਤੇਲ ਪਾਉਣ ਅਤੇ ਪਾਣੀ ਖੜ੍ਹਨ ਲਈ ਜ਼ਿੰਮੇਵਾਰ ਮਾਲਕਾਂ ਖ਼ਿਲਾਫ਼ ਤੁਰੰਤ ਠੋਸ ਕਾਰਵਾਈ ਕੀਤੀ ਜਾਵੇ।

ਕੀ ਕਹਿੰਦੇ ਹਨ ਅਧਿਕਾਰੀ
ਇਸ ਸਬੰਧੀ ਜਦ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਵਲੀਨ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹੁਣ ਤਕ ਬੀਤੇ ਹਫਤੇ ’ਚ ਡੇਂਗੂ ਦੈ 13 ਨਵੇਂ ਕੇਸ ਸਾਹਮਣੇ ਆਏ ਹਨ ਪਰ ਉਨ੍ਹਾਂ ਦੀ ਸਥਿਤੀ ਕੰਟਰੋਲ ’ਚ ਹੈ ਅਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੁਣ ਤਕ ਡੇਂਗੂ ਦੇ 185 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ’ਚ ਡੇਂਗੂ ਦੇ ਇਲਾਜ ਲਈ ਦੋ ਵਾਰਡਾਂ ’ਚ 9 ਬੈੱਡ ਸਥਾਪਤ ਕੀਤੇ ਗਏ ਹਨ। ਲੋੜ ਪੈਣ ’ਤੇ ਹੋਰ ਬੈੱਡ ਵੀ ਸਥਾਪਤ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਗਠਜੋੜਾਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News