ਐਕਸ਼ਨ ''ਚ ਖੇਤੀਬਾੜੀ ਵਿਭਾਗ, ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਕੱਟਿਆ ਚਲਾਨ

10/24/2023 3:59:18 PM

ਟਾਂਡਾ ਉੜਮੁੜ (ਪੰਡਿਤ) : ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਦੋ ਮਹੀਨਿਆ ਤੋਂ ਵਿੱਢੀ ਗਈ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਹੁਣ ਸਖ਼ਤੀ ਵੀ ਕੀਤੀ ਜਾ ਰਹੀ ਹੈ। ਡੀ.ਸੀ. ਹੁਸ਼ਿਆਰਪੁਰ ਕੋਮਲ ਮਿੱਤਲ, ਐੱਸ.ਡੀ.ਐੱਮ. ਪ੍ਰਦੀਪ ਸਿੰਘ ਬੈਂਸ ਅਤੇ ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਜਸਵੰਤ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰੇਰਨਾ ਦੇ ਬਾਵਜੂਦ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਨੂੰ ਜੁਰਮਾਨਾ ਕੀਤਾ ਗਿਆ ਹੈ।

ਸੂਚਨਾ ਦੇ ਆਧਾਰ ’ਤੇ ਖੇਤੀਬਾੜੀ ਵਿਭਾਗ ਟਾਂਡਾ ਦੇ ਅਧਿਕਾਰੀਆਂ ਨੇ ਪਿੰਡ ਅਲਾਵਲੀਸਾ ਜਾ ਕੇ ਕਿਸਾਨ ਗੁਰਦੇਵ ਸਿੰਘ ਪੁੱਤਰ ਪਿਆਰਾ ਸਿੰਘ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ 2500 ਰੁਪਏ ਦਾ ਚਲਾਨ ਕੀਤਾ ਗਿਆ।ਇਸ ਮੌਕੇ ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਟਾਂਡਾ, ਡਾ. ਲਵਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਟਾਂਡਾ, ਜਸਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਟਾਂਡਾ, ਮੈਡਮ ਸੰਧਿਆ ਸੰਧਿਆ ਖੇਤੀਬਾੜੀ ਵਿਸਥਾਰ ਅਫਸਰ ਟਾਂਡਾ ਨੇ ਸਰਪੰਚ ਲਖਵਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਰਨਾਂ ਕਿਸਾਨਾਂ ਨੂੰ ਇਸ ਮਾੜੇ ਵਰਤਾਰੇ ਤੋਂ ਵਰਜਿਆ।

ਇਹ ਵੀ ਪੜ੍ਹੋ: ਵਿਧਾਇਕ ਦਹੀਆ ਨੇ ਦਫਤਰ ਦੀ ਅਚਾਨਕ ਕੀਤੀ ਚੈਕਿੰਗ, BDPO ਮਿਲੇ ਗੈਰ-ਹਾਜ਼ਰ

ਡਾ. ਹਰਪ੍ਰੀਤ ਅਤੇ ਡਾ. ਲਵਜੀਤ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ। ਉਨ੍ਹਾਂ ਆਖਿਆ ਕਿ ਅਜਿਹਾ ਕਰਨ ਵਾਲੇ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਨੂੰ 2500 ਰੁਪਏ, 5 ਏਕੜ ਤੱਕ 5000 ਰੁਪਏ ਅਤੇ ਇਸ ਤੋਂ ਜ਼ਿਆਦਾ ਜ਼ਮੀਨ ਵਾਲੇ ਕਿਸਾਨ ਨੂੰ 15 ਹਜ਼ਾਰ ਤੱਕ ਜੁਰਮਾਨਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਖੇਤੀ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਸਾਨਾਂ ਨੂੰ ਬੇਲਰਾਂ ਅਤੇ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਸਹੀ ਪ੍ਰਬੰਧ ਕਰਨ ਲਈ ਅਪੀਲ ਕੀਤੀ।

ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anuradha

This news is Content Editor Anuradha