ਸਮਾਰਟ ਵਿਲੇਜ ਯੋਜਨਾ ਦੇ ਦੂਜੇ ਪੜਾਅ ''ਚ ਕੰਮਾਂ ਦੀ ਸ਼ੁਰੂਆਤ ਨਾਲ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਜਲੰਧਰ

Saturday, Apr 17, 2021 - 02:09 PM (IST)

ਸਮਾਰਟ ਵਿਲੇਜ ਯੋਜਨਾ ਦੇ ਦੂਜੇ ਪੜਾਅ ''ਚ ਕੰਮਾਂ ਦੀ ਸ਼ੁਰੂਆਤ ਨਾਲ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ ਜਲੰਧਰ

ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਮਾਰਟ ਵਿਲੇਜ ਮੁਹਿੰਮ ਯੋਜਨਾ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਯੋਜਨਾ ਦੇ ਦੂਜੇ ਪੜਾਅ ਅਧੀਨ ਕੁਲ 99.80 ਫ਼ੀਸਦੀ ਕੰਮਾਂ ਦੀ ਸ਼ੁਰੂਆਤ ਨਾਲ ਜਲੰਧਰ ਸੂਬੇ ਦਾ ਮੋਹਰੀ ਜ਼ਿਲਾ ਬਣ ਕੇ ਉਭਰਿਆ ਹੈ।

ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ

ਨਸ਼ਿਆਂ ’ਚ ਫਸੇ ਲੋਕਾਂ ਦੇ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਕੌਂਸਲਰਾਂ ਅਤੇ ਸਰਪੰਚਾਂ ਦਾ ਪ੍ਰਸ਼ਾਸਨ ਲਵੇਗਾ ਸਹਿਯੋਗ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਮਿਸ਼ਨ ਰੈੱਡ ਸਕਾਈ ਅਧੀਨ ਹੋਈ ਤਰੱਕੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਯੋਜਨਾ ਅਧੀਨ ਨਸ਼ਿਆਂ ’ਤੇ ਨਿਰਭਰ 500 ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲ ਈ ਪ੍ਰਸ਼ਾਸਨ ਕੌਂਸਲਰਾਂ ਅਤੇ ਸਰਪੰਚਾਂ ਦਾ ਸਹਿਯੋਗ ਲਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਪ੍ਰਸਤਾਵ ਵਿਚਾਰ ਅਧੀਨ ਹੈ, ਜਿਸ ਤਹਿਤ ਵੱਡੀ ਗਿਣਤੀ ਵਿਚ ਪਛਾਣੇ ਗਏ ਨਸ਼ਿਆਂ ਵਿਚ ਫਸੇ ਲੋਕਾਂ ਨੂੰ ਜਲਦ ਲਾਭ ਦਿੱਤਾ ਜਾ ਸਕੇਗਾ। ਅਜਿਹੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਇਕ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News