ਡਿਪਟੀ ਕਮਿਸ਼ਨਰ ਰੂਪਨਗਰ ਨੇ ਲਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼

03/03/2021 5:42:41 PM

ਰੂਪਨਗਰ (ਵਿਜੇ ਸ਼ਰਮਾ)-‘ਕੋਵਿਡ-19’ ਮਹਾਮਾਰੀ ’ਤੇ ਕਾਬੂ ਪਾਉਣ ਹਿੱਤ ਜ਼ਿਲ੍ਹੇ ਅੰਦਰ ਤੀਜੇ ਗੇੜ ਦਾ ਟੀਕਾਕਰਨ ਜਾਰੀ ਹੈ, ਜਿਸ ਅਧੀਨ ਸਰਕਾਰੀ ਅਤੇ ਗੈਰ-ਸਰਕਾਰੀ ਸਿਹਤ ਸੰਸਥਾਵਾਂ ਦੇ ਸਿਹਤ ਕਾਮਿਆਂ, ਫਰੰਟ ਲਾਇਨ ਵਰਕਰਾਂ, 45 ਤੋਂ 59 ਸਾਲ ਦੇ ਗੰਭੀਰ ਬੀਮਾਰੀ ਨਾਲ ਪੀੜਤ ਲੋਕ ਅਤੇ 60 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਟੀਕਾਕਰਨ ਦੀ ਖੁਰਾਕ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਇਸੇ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਅੱਜ ਖ਼ੁਦ ਨੂੰ ਟੀਕਾਕਰਨ ਦੀ ਦੂਜੀ ਡੋਜ਼ ਲਵਾਈ। ਇਸ ਤੋਂ ਇਲਾਵਾ ਜਿਨ੍ਹਾਂ ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਦੇ 28 ਦਿਨ ਪੂਰੇ ਹੋ ਚੁੱਕੇ ਹਨ, ਨੂੰ ਵੀ ਦੂਜੀ ਖੁਰਾਕ ਦਾ ਟੀਕਾ ਲਾਇਆ ਗਿਆ। ਸਿਵਲ ਸਰਜਨ ਰੂਪਨਗਰ ਵੱਲੋਂ ਉਨ੍ਹਾਂ ਨੂੰ ਟੀਕਾਕਰਨ ਦਾ ਸਰਟੀਫਿਕੇਟ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਕਾਰਗਾਰ ਹੈ। ਉਨ੍ਹਾਂ ਨੂੰ ਪਹਿਲੀ ਖ਼ੁਰਾਕ ਲੈਣ ਉਪਰੰਤ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ

ਸਰਕਾਰ ਵੱਲੋਂ ਟੀਕੇ ਨੂੰ ਸਾਰੇ ਮਾਪਦੰਡਾਂ ’ਤੇ ਪਰਖ ਕਰਨ ਉਪਰੰਤ ਹੀ ਇਸ ਨੂੰ ਮੁਹੱਈਆ ਕਰਵਾਇਆ ਗਿਆ ਹੈ। ਇਸ ਲਈ ਕਿਸੇ ਵੀ ਲਾਭਪਾਤਰੀ ਨੂੰ ਇਹ ਟੀਕਾ ਲਵਾਉਣ ਤੋਂ ਡਰਨ ਦੀ ਲੋਡ਼ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੰਭੀਰ ਬੀਮਾਰੀ ਨਾਲ ਪੀਡ਼ਤ 45 ਤੋਂ 59 ਸਾਲ ਦੇ ਵਿਅਕਤੀਆਂ ਅਤੇ 60 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਟੀਕਾਰਨ ਦੀ ਡੋਜ਼ ਜ਼ਰੂਰ ਲਗਵਾਉਣ ਅਤੇ ਕੋਰੋਨਾ ਖਿਲਾਫ ਜੰਗ ’ਚ ਸਹਿਯੋਗ ਦੇਣ। ਇਸ ਸਮੇਂ ਐੱਸ.ਐੱਮ.ਓ. ਡਾ. ਪਵਨ ਕੁਮਾਰ, ਜ਼ਿਲਾ ਐਪੀਡੀਮਾਲੋਜਿਸਟ ਡਾ. ਭੀਮ ਸੈਨ, ਡਿਪਟੀ ਮਾਸ ਮੀਡੀਆ ਅਫ਼ਸਰਜ਼ ਗੁਰਦੀਪ ਸਿੰਘ ਅਤੇ ਰਾਜ ਰਾਣੀ ਤੇ ਜ਼ਿਲਾ ਬੀ. ਸੀ. ਸੀ. ਸੁਖਜੀਤ ਕੰਬੋਜ ਹਾਜ਼ਰ ਸਨ।

ਇਹ ਵੀ ਪੜ੍ਹੋ:ਕਪੂਰਥਲਾ ’ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 20 ਸਾਲਾ ਨੌਜਵਾਨ

ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਵੱਡਾ ਧਮਾਕਾ, ਸਰਕਾਰੀ ਸਕੂਲਾਂ ਦੇ ਬੱਚਿਆਂ ਸਣੇ 100 ਤੋਂ ਵਧੇਰੇ ਆਏ ਪਾਜ਼ੇਟਿਵ


shivani attri

Content Editor

Related News