ਜ਼ਿਲ੍ਹੇ ''ਚ ਹੁਣ ਤੱਕ 535 ਮਰੀਜ਼ਾਂ ਨੇ ਪਾਈ ਕੋਰੋਨਾ ''ਤੇ ਫਤਿਹ : ਡੀ. ਸੀ. ਅਪਨੀਤ

08/07/2020 12:52:36 AM

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ 'ਚ ਹੁਣ ਤੱਕ 29157 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 535 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 30756 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 616 ਸੈਂਪਲ ਲਏ ਗਏ, ਜਦਕਿ 488 ਸੈਂਪਲਾਂ ਦੀ ਰਿਪੋਰਟ ਆਈ ਹੈ। ਉਨ੍ਹਾਂ ਕਿਹਾ ਕਿ ਅੱਜ 15 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਵਿੱਚ 6 ਕੇਸ ਮੁਕੇਰੀਆਂ ਸਬ-ਡਵੀਜ਼ਨ ਤੋਂ, 3 ਕੇਸ ਹੁਸ਼ਿਆਰਪੁਰ ਸ਼ਹਿਰ ਤੋਂ, 2 ਕੇਸ ਹਾਜੀਪੁਰ, ਇਕ ਕੇਸ ਦਸੂਹਾ, 1 ਕੇਸ ਗੜ੍ਹਸ਼ੰਕਰ, 1 ਕੇਸ ਬੁੱਢਾਬੜ ਬਲਾਕ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਚੱਕੋਵਾਲ ਸਿਹਤ ਬਲਾਕ ਕਸਬਾ ਸਰਿਸ਼ਟਪੁਰ ਨਿਵਾਸੀ 48 ਸਾਲਾ ਮਹਿਲਾ ਜੋ ਕਿ ਪਹਿਲੇ ਹੀ ਪੋਜ਼ੀਟਿਵ ਸੀ, ਦੀ ਜਲੰਧਰ ਦੇ ਇਕ ਨਿਜੀ ਹਸਪਤਾਲ ਵਿੱਚ ਮੌਤ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ।  ਉਨ੍ਹਾਂ ਕਿਹਾ ਕਿ 980 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ ਪੋਜ਼ੀਟਿਵ ਕੇਸਾਂ ਦੀ ਗਿਣਤੀ 616 ਹੋ ਗਈ ਹੈ, ਜਿਸ ਵਿੱਚ ਐਕਟਵਿ ਕੇਸ 63 ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।


Deepak Kumar

Content Editor

Related News