ਨੌਜਵਾਨਾਂ ਨੂੰ ਨੌਕਰੀਆਂ ਲਈ ਅਹਿਮ ਭੂਮਿਕਾ ਨਿਭਾਅ ਰਿਹੈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ : ਡੀ. ਸੀ.

09/09/2020 1:07:36 PM

ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿਨ-ਰਾਤ ਇਕ ਕਰਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ 'ਚ ਵੱਖ-ਵੱਖ ਕੰਪਨੀਆਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ-ਪੱਤਰ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ: ਮੰਤਰੀ ਧਰਮਸੌਤ ਦੀ ਬਰਖ਼ਾਸਤਗੀ ਤੇ ਮਾਮਲੇ ਦੀ CBI ਜਾਂਚ ਕਰਵਾ ਕੇ ਹੀ ਮੰਨਾਂਗੇ : ਬੈਂਸ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇਵੇਂ ਰਾਜ ਪੱਧਰੀ ਮੇਲੇ ਦੀ ਲੜੀ 'ਚ ਬੀਤੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ 'ਚ ਦੂਜੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ 'ਚ ਸਥਾਨਕ 12 ਕੰਪਨੀਆਂ, ਜਿਨ੍ਹਾਂ 'ਚ ਵਰਧਮਾਨ, ਹੁਸ਼ਿਆਰਪੁਰ ਆਟੋਮੋਬਾਇਲ, ਪ੍ਰਤਿਕਾ ਇੰਜੀਨੀਅਰਿੰਗ, ਸਰਦਾਰ ਐਗਰੋ ਆਦਿ ਵੱਲੋਂ ਹਿੱਸਾ ਲਿਆ ਗਿਆ ਅਤੇ ਕਰੀਬ 226 ਬੇਰੋਜ਼ਗਾਰ ਪ੍ਰਾਰਥੀਆਂ ਵੱਲੋਂ ਇੰਟਰਵਿਊ 'ਚ ਭਾਗ ਲਿਆ ਗਿਆ।

ਇਹ ਵੀ ਪੜ੍ਹੋ: ਆਦਮਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਵੜ੍ਹ ਭਾਜਪਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਟਰਵਿਊ ਪ੍ਰੋਸੈੱਸ ਤੋਂ ਬਾਅਦ ਰੋਜ਼ਗਾਰ ਮੇਲੇ ਵਿਚ ਹਾਜ਼ਰ ਵੱਖ-ਵੱਖ ਕੰਪਨੀਆਂ ਵੱਲੋਂ 141 ਲੜਕੇ-ਲੜਕੀਆਂ ਦੀ ਮੌਕੇ 'ਤੇ ਹੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿਚ 8ਵੀਂ ਤੋਂ 12ਵੀਂ, ਆਈ. ਟੀ. ਆਈ. ਅਤੇ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀਆਂ ਪੋਸਟਾਂ ਸਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੀ ਲੜੀ ਵਿਚ ਅਗਲਾ ਰੋਜ਼ਗਾਰ ਮੇਲਾ 9 ਸਤੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਬੋਬਾਰ ਬਿਊਰੋ ਹੁਸ਼ਿਆਰਪੁਰ 'ਚ ਲਾਇਆ ਜਾ ਰਿਹਾ ਹੈ। ਇਸ ਦੌਰਾਨ ਹਾਕਿੰਜ਼ ਕੂਕਰ ਲਿਮਿਟਡ ਅਤੇ ਹੋਰ ਪਲਾਈਵੁੱਡ ਕੰਪਨੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ, ਜਿਨ੍ਹਾਂ ਵੱਲੋਂ 347 ਆਸਾਮੀਆਂ ਲਈ 10ਵੀਂ, 12ਵੀਂ ਅਤੇ ਆਈ. ਟੀ. ਆਈ. ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫਸਰ ਕਰਮ ਚੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲੇ ਵਿਚ 24 ਸਤੰਬਰ ਤੋਂ 30 ਸਤੰਬਰ ਤੱਕ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ 'ਚ 3831 ਪੋਸਟਾਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ, ਜਿਸ ਲਈ ਨੌਜਵਾਨਾਂ ਨੂੰ ਪੂਰੇ ਜੋਸ਼ ਨਾਲ ਇਨ੍ਹਾਂ ਮੇਲਿਆਂ ਵਿਚ ਹਿੱਸਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਕਾਰਨ 3 ਮੌਤਾਂ, 19 ਨਵੇਂ ਮਰੀਜ਼ਾਂ ਦੀ ਪੁਸ਼ਟੀ


shivani attri

Content Editor

Related News