ਦਸੰਬਰ ''ਚ ਲੱਗਣ ਵਾਲੇ ਸਵੈ ਰੋਜ਼ਗਾਰ ਲੋਨ ਮੇਲੇ ''ਚ ਵੱਧ ਤੋਂ ਵੱਧ ਗਿਣਤੀ ''ਚ ਨੌਜਵਾਨ ਲੈਣ ਹਿੱਸਾ : ਅਪਨੀਤ ਰਿਆਤ

11/27/2020 10:45:10 PM

ਹੁਸ਼ਿਆਰਪੁਰ : ਦਸੰਬਰ 'ਚ ਲੱਗਣ ਵਾਲੇ ਸਵੈ ਰੋਜ਼ਗਾਰ ਲੋਨ ਮੇਲਿਆਂ ਨੂੰ ਸਫਲ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨੂੰ  ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵਲੋਂ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੇਲਿਆਂ ਵਿੱਚ ਆਪਣੇ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਜੋੜਨ ਉਨ੍ਹਾਂ ਕਿਹਾ ਕਿ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਦਸੰਬਰ ਵਿੱਚ ਲੱਗਣ ਵਾਲੇ ਲੋਨ ਮੇਲਿਆਂ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕਰਨਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਸਕਿੱਲ ਡਿਵੈਲਪਮੈਂਟ ਅਤੇ ਟਰੇਨਿੰਗ ਵਿਭਾਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ, ਇਸ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਸਕਿੱਲ ਡਿਵੈਲਪਮੈਂਟ ਅਤੇ ਟਰੇਨਿੰਗ ਵਿਭਾਗ ਵਲੋਂ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋਨ ਮੇਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਬੈਂਕਾਂ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਲੀਡ ਜ਼ਿਲ੍ਹਾ ਮੈਨੇਜਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਬੈਂਕਾਂ ਰਾਹੀਂ ਕੈਂਪ ਲਗਾ ਕੇ ਨੌਜਵਾਨਾਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਲੋਨ ਦੇਣ ਵਿੱਚ ਸਹਾਇਤਾ ਕਰਨ। ਇਸ ਤੋਂ ਇਲਾਵਾ ਦਸੰਬਰ ਵਿੱਚ ਲੱਗਣ ਵਾਲੇ ਸਵੈ ਰੋਜ਼ਗਾਰ ਲੋਨ ਮੇਲਿਆਂ ਵਿੱਚ ਵੀ ਉਹ ਪ੍ਰਧਾਨ ਮੰਤਰੀ ਸਵੈ ਰੋਜ਼ਗਾਰ ਯੋਜਨਾ, ਸਕਿੱਲ ਇੰਡੀਆ, ਸਟੈਂਡ ਇੰਡੀਆ, ਮੁਦਰਾ ਯੋਜਨਾ  ਦੇ ਵੱਧ ਤੋਂ ਵੱਧ ਲੋਨ ਦੇ ਕੇ ਨੌਜਵਾਨਾਂ ਨੂੰ ਪੈਰਾਂ 'ਤੇ ਖੜ੍ਹਾ ਕੀਤਾ ਜਾਵੇ।
ਅਪਨੀਤ ਰਿਆਤ ਨੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਜ਼ਿਲ੍ਹੇ ਵਿੱਚ  ਇੰਡਸਟਰੀ ਦੀ ਮੰਗ ਅਨੁਸਾਰ ਨਵੇਂ ਸਕਿੱਲ ਕੋਰਸ ਸ਼ੁਰੂ ਕਰਨ ਬਾਰੇ ਵਿੱਚ ਵੀ ਸੁਝਾਅ ਮੰਗੇ। ਉਨ੍ਹਾਂ ਇਸ ਦੌਰਾਨ ਸਬੰਧਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਤਹਿਤ ਆਉਂਦੀ ਇੰਡਸਟਰੀ ਵਿੱਚ ਵਰਕਰਾਂ ਨੂੰ ਵੱਧ ਤੋਂ ਵੱਧ ਕੰਮ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਜੋ ਵੀ ਨਿਯਮਾਂ ਦੀ ਉਲੰਘਣਾਂ ਕਰਦਾ ਹੈ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਸਕਿੱਲ ਡਿਵੈਲਪਮੈਂਟ ਅਤੇ ਟਰੇਨਿੰਗ ਅਫ਼ਸਰ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 


Deepak Kumar

Content Editor Deepak Kumar