ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ: ਆਸ਼ਿਕਾ ਜੈਨ
Thursday, May 08, 2025 - 02:27 PM (IST)

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜ਼ਰੂਰੀ ਵਸਤਾਂ, ਜਿਵੇਂ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਆਦਿ ਦੀ ਕੋਈ ਘਾਟ ਨਹੀਂ ਹੈ।
ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਾਜ਼ਾਰੀ ਨੂੰ ਉਤਸ਼ਾਹਤ ਨਾ ਕਰਨ। ਉਨ੍ਹਾਂ ਜ਼ਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਮੁੜ ਭਖਿਆ BBMB ਦਾ ਮੁੱਦਾ, ਨੰਗਲ ਡੈਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਦਿੱਤਾ ਵੱਡਾ ਬਿਆਨ
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ-ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਨ੍ਹਾਂ ਕਿਹਾ ਕਿ ਹਰੇਕ ਸੂਚਨਾ, ਖਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਉਸ 'ਤੇ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖ਼ਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰ ਕੇ ਆਮ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ।
ਇਹ ਵੀ ਪੜ੍ਹੋ: ਆਪ੍ਰੇਸ਼ਨ ਸਿੰਦੂਰ ਮਗਰੋਂ Alert 'ਤੇ ਜਲੰਧਰ ਪ੍ਰਸ਼ਾਸਨ, ਬਣਾ 'ਤੇ ਕੰਟਰੋਲ ਰੂਮ ਤੇ ਲਗਾ 'ਤੀ ਇਹ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e