ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਵਰਗ ਅੱਗੇ ਹੋ ਕੇ ਸੇਵਾ ਕਰੇ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Sunday, Sep 07, 2025 - 02:23 PM (IST)

ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਵਰਗ ਅੱਗੇ ਹੋ ਕੇ ਸੇਵਾ ਕਰੇ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ-ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਆਸ਼ਿਕਾ ਜੈਨ ਨੇ ਕਿਹਾ ਕਿ ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਟਿਡ (ਕੋਕਾ-ਕੋਲਾ) ਨੇ ਹੜ੍ਹ ਪੀੜਤਾਂ ਲਈ 2 ਲੱਖ ਰੁਪਏ ਅਤੇ 2000 ਪਾਣੀ ਦੀਆਂ ਬੋਤਲਾਂ ਦਾਨ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਵਧੀਕ ਆਬਕਾਰੀ ਕਮਿਸ਼ਨਰ ਹਨੂਵੰਤ ਸਿੰਘ ਦੀ ਅਗਵਾਈ ਹੇਠ, ਉਨ੍ਹਾਂ ਦੇ ਵਿਭਾਗ ਦੇ ਕਰਮਚਾਰੀਆਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀਆਂ ਤਨਖ਼ਾਹਾਂ ਵਿਚੋਂ ਰੈੱਡ ਕਰਾਸ ਸੋਸਾਇਟੀ, ਹੁਸ਼ਿਆਰਪੁਰ ਨੂੰ 92,000 ਰੁਪਏ ਦੀ ਰਕਮ ਪ੍ਰਦਾਨ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਸ ਨੇਕ ਕਾਰਜ ਲਈ ਕੰਪਨੀ ਅਤੇ ਆਬਕਾਰੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਮਦਦ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਚੀਜ਼ਾਂ ਪ੍ਰਦਾਨ ਕਰਨ ਵਿਚ ਬਹੁਤ ਮਦਦਗਾਰ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਹੜ੍ਹ ਵਰਗੀ ਆਫ਼ਤ ਦੇ ਸਮੇਂ ਸਮਾਜ ਦੇ ਹਰੇਕ ਵਰਗ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਕੰਪਨੀਆਂ, ਫੈਕਟਰੀਆਂ, ਉਦਯੋਗਪਤੀ, ਸਕੂਲ/ਕਾਲਜ ਪ੍ਰਬੰਧਕ, ਵਪਾਰੀ ਵਰਗ ਅਤੇ ਆਮ ਨਾਗਰਿਕ ਆਪਣੀ ਸਮਰੱਥਾ ਅਨੁਸਾਰ ਵਿੱਤੀ ਤੌਰ ’ਤੇ ਜਾਂ ਰਾਹਤ ਸਮੱਗਰੀ ਦੇ ਰੂਪ ਵਿੱਚ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੀ ਅਪੀਲ ’ਤੇ ਬਹੁਤ ਸਾਰੇ ਦਾਨੀ ਸੱਜਣ, ਸੰਸਥਾਵਾਂ ਅਤੇ ਆਮ ਲੋਕ ਸਰਗਰਮੀ ਨਾਲ ਸਹਿਯੋਗ ਕਰ ਰਹੇ ਹਨ। ਇਸ ਵਿਚ ਰਾਹਤ ਸਮੱਗਰੀ, ਰਾਸ਼ਨ ਕਿੱਟਾਂ, ਤਰਪਾਲਾਂ, ਮੱਛਰਦਾਨੀ, ਸਫ਼ਾਈ ਕਿੱਟਾਂ, ਰੋਟੀ, ਜੈਮ ਅਤੇ ਹੋਰ ਜ਼ਰੂਰੀ ਚੀਜ਼ਾਂ ਅਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਆਸ਼ਿਕਾ ਜੈਨ ਨੇ ਸਾਰੇ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਇਸ ਨੇਕ ਕੰਮ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੋਗਦਾਨ ਦੀ ਰਕਮ ਰੈੱਡ ਕਰਾਸ ਸੋਸਾਇਟੀ ਕੋਲ ਜਮ੍ਹਾ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਜੋਧਾ ਮੱਲ ਰੋਡ ’ਤੇ ਸਥਿਤ ਰੈੱਡ ਕਰਾਸ ਦਫ਼ਤਰ ਵਿਖੇ ਨਿੱਜੀ ਤੌਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News