ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਵਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ
Wednesday, Feb 19, 2025 - 06:12 PM (IST)

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਨਗਰ ਕੌਂਸਲ ਤਲਵਾੜਾ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦੇ ਕਿਹਾ ਕਿ ਨਗਰ ਕੌਂਸਲ ਤਲਵਾੜਾ ਦੀਆਂ 2 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਵਿਚ ਵੋਟਰ ਆਪਣੇ-ਆਪਣੇ ਬੂਥਾਂ ’ਤੇ ਵੋਟਰ ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਦੱਸੇ ਗਏ ਦਸਤਾਵੇਜ਼ ਵਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਹ ਵੀ ਪੜ੍ਹੋ : ਬੰਦ ਹੋ ਗਿਆ ਜਲੰਧਰ ਦਾ ਇਹ ਵੱਡਾ ਹਾਈਵੇਅ, ਗੱਡੀਆਂ 'ਚ ਫਸੇ ਰਹੇ ਲੋਕ, ਜਾਣੋ ਕੀ ਰਿਹਾ ਕਾਰਨ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਬੂਥ ’ਤੇ ਪਛਾਣ ਦੇ ਸਬੂਤ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ (ਫੋਟੋ ਸਮੇਤ), ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਆਰਮ ਲਾਇਸੈਂਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਫੋਟੋ ਵਾਲਾ ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ/ਡਾਕਖਾਨੇ ਸਕੀਮ ਅਧੀਨ ਜਾਰੀ ਕੀਤੀ ਗਈ ਪਾਸਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰ-ਵਿਧਾਇਕ ਵੱਲੋਂ ਜਾਰੀ ਮਾਨਤਾ ਪ੍ਰਾਪਤ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੁਆਰਾ ਦਿਵਿਆਂਗ ਵਿਅਕਤੀਆਂ ਨੂੰ ਜਾਰੀ ਕੀਤਾ ਗਿਆ ਵਿਲੱਖਣ ਦਿਵਿਆਂਗ ਆਈ. ਡੀ. ਕਾਰਡ (ਯੂ. ਡੀ. ਆਈ. ਡੀ.), ਕੇਂਦਰ-ਰਾਜ ਸਰਕਾਰ, ਜਨਤਕ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਫੋਟੋ ਪਛਾਣ ਪੱਤਰ ਵਿਖਾ ਕੇ ਆਪਣੀ ਵੋਟ ਪਾ ਸਕਦੇ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ ਚੱਲ ਰਹੀਆਂ ਫੈਕਟਰੀਆਂ 'ਚ ਪਾਵਰਕਾਮ ਨੇ ਵੱਡੀ ਕਾਰਵਾਈ ਦੀ ਖਿੱਚੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e