ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ’ਚ ਕੋਵਿਡ-19 ਵੈਕਸੀਨ ਦੀ ਲੁਆਈ ਦੂਜੀ ਡੋਜ਼

03/05/2021 6:12:20 PM

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੀਰਵਾਰ ਸਿਵਲ ਹਸਪਤਾਲ ਵਿਚ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲੁਆਈ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਦਫਤਰ ਵਿਚ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ’ਚ ਫਿਰ ਮਤਾ ਪਾਸ

ਡਿਪਟੀ ਕਮਿਸ਼ਨਰ, ਜਿਨ੍ਹਾਂ 28 ਦਿਨ ਪਹਿਲਾਂ ਵੈਕਸੀਨ ਦੀ ਪਹਿਲੀ ਡੋਜ਼ ਲੁਆਈ ਸੀ, ਨੇ ਲੋਕਾਂ ਨੂੰ ਵੈਕਸੀਨ ਸਬੰਧੀ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸੈਸ਼ਨ ਸਾਈਟਾਂ ’ਤੇ ਕੋਵਿਡ ਪ੍ਰਤੀ ਉਚਿਤ ਵਿਹਾਰ ਨੂੰ ਕਾਇਮ ਰੱਖਣ ਤੋਂ ਇਲਾਵਾ ਸੁਚਾਰੂ ਢੰਗ ਨਾਲ ਟੀਕਾਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮਹੱਤਵਪੂਰਨ ਕੰਮ ਵਿਚ ਕਿਸੇ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਲਈ ਆਏ ਫਰਾਡ ਫੋਨ ਤਾਂ ਹੋ ਜਾਓ ਸਾਵਧਾਨ, ਖ਼ਾਲੀ ਹੋ ਸਕਦੈ ਤੁਹਾਡਾ ਬੈਂਕ ਖ਼ਾਤਾ

ਡਿਪਟੀ ਕਮਿਸ਼ਨਰ ਨੇ ਹੈਲਥ ਕੇਅਰ ਸੰਸਥਾਵਾਂ ਵਿਚ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਬੈੱਡਾਂ ਦੀ ਉਪਲੱਬਧਤਾ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਸਿਵਲ ਸਰਜਨ ਡਾ. ਬਲਵੰਤ ਸਿੰਘ, ਮੈਡੀਕਲ ਸੁਪਰਿੰਟੈਂਡੈਂਟ ਪਰਮਿੰਦਰ ਕੌਰ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲਣ ਲਈ ਸਰਬਸੰਮਤੀ ਨਾਲ ਮਤਾ ਪਾਸ


shivani attri

Content Editor

Related News