ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਵਾਏ 20 ਆਕਸੀਜਨ ਕੰਸਨਟ੍ਰੇਟਰ ਸਿਵਲ ਹਸਪਤਾਲ ਨੂੰ ਮਿਲੇ : ਡਿਪਟੀ ਕਮਿਸ਼ਨਰ

05/09/2021 4:05:52 PM

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਵਾਏ ਆਕਸੀਜਨ ਕੰਸਨਟ੍ਰੇਟਰਾਂ ਵਿਚੋਂ ਬਾਕੀ ਰਹਿੰਦੇ 20 ਕੰਸਨਟ੍ਰੇਟਰ ਸ਼ਨੀਵਾਰ ਜਲੰਧਰ ਪਹੁੰਚ ਗਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਨੂੰ ਸੌਂਪ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 30 ਆਕਸੀਜਨ ਕੰਸਨਟ੍ਰੇਟਰਾਂ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ:  ਇਨਸਾਨੀਅਤ ਸ਼ਰਮਸਾਰ: ਕੋਰੋਨਾ ਮਰੀਜ਼ ਨੂੰ ਮਕਾਨ ਮਾਲਕ ਨੇ ਘਰੋਂ ਕੱਢਿਆ, ਸਿਵਲ ਹਸਪਤਾਲ ਨੇ ਵੀ ਕੀਤਾ ਦਾਖ਼ਲ ਕਰਨ ਤੋਂ ਇਨਕਾਰ

ਘਨਸ਼ਾਮ ਥੋਰੀ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾ ਗਿੱਲ ਫਾਊਂਡੇਸ਼ਨ ਨੇ ਰੈੱਡ ਕਰਾਸ ਸੋਸਾਇਟੀ ਨੂੰ ਕੰਸਨਟ੍ਰੇਟਰਾਂ ਵਿਚ ਯੋਗਦਾਨ ਪਾਉਣ ਲਈ ਮਦਦ ਕੀਤੀ। ਇਹ ਕੰਸਨਟ੍ਰੇਟਰ ਸਿਵਲ ਹਸਪਤਾਲ ਵਿਚ ਆਕਸੀਜਨ ਦੀ ਮੰਗ ਘੱਟ ਕਰਨਗੇ ਤੇ ਬਾਕੀ ਬਚੇ ਆਕਸੀਜਨ ਦੂਜੀਆਂ ਕੋਵਿਡ ਕੇਅਰ ਸੰਸਥਾਵਾਂ ਨੂੰ ਦਿੱਤੇ ਜਾਣਗੇ।

ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਕਸੀਜਨ ਕੰਸਨਟ੍ਰੇਟਰ ਅਤੇ ਪੀ. ਐੱਸ. ਏ. ਆਧਾਰਿਤ ਪਲਾਂਟ ਖਰੀਦਣ, ਜਿਸ ਨਾਲ ਆਕਸੀਜਨ ਦੀ ਕਮੀ ਦਾ ਅਸਰਦਾਰ ਢੰਗ ਨਾਲ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਜ਼ਿਲਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਵਾਇਰਸ ਦੀ ਚੇਨ ਨੂੰ ਤੋੜਨ ਲਈ ਕੋਵਿਡ ਪ੍ਰੋਟੋਕਾਲਜ਼ ਜਿਵੇਂ ਸਮਾਜਿਕ ਦੂਰੀ, ਮਾਸਕ ਪਹਿਨਣਾ, ਵਾਰ-ਵਾਰ ਹੱਥਾਂ ਨੂੰ ਧੋਣਾ ਆਦਿ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ।

ਇਹ ਵੀ ਪੜ੍ਹੋ:  ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਬੱਸਾਂ ਦੀ ਸਰਵਿਸ 'ਤੇ ਅਗਲੇ ਹੁਕਮਾਂ ਤੱਕ ਲੱਗੀ ਰੋਕ


shivani attri

Content Editor

Related News