ਮੰਡੀਆਂ ’ਚ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ ਜਾਣਗੀਆਂ ਹਰ ਬੁਨਿਆਦੀ ਸੁਵਿਧਾਵਾਂ: ਡੀ. ਸੀ. ਸੰਦੀਪ ਹੰਸ

Wednesday, Apr 06, 2022 - 12:24 PM (IST)

ਹੁਸ਼ਿਆਰਪੁਰ (ਘੁੰਮਣ)- 2010 ਬੈਚ ਦੇ ਆਈ. ਏ. ਐੱਸ. ਅਧਿਕਾਰੀ ਸੰਦੀਪ ਹੰਸ ਨੇ ਮੰਗਲਵਾਰ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐੱਸ. ਡੀ. ਐੱਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਜ਼ਿਲ੍ਹਾ ਵਿਕਾਸ ਫੈਲੋ ਅਦਿਤਿਆ ਮਦਾਨ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਐਕਸ਼ਨ 'ਚ ਰੋਡਵੇਜ਼ ਦੇ ਅਧਿਕਾਰੀ, RTO ਦੇ ਬਿਨਾਂ ਨਾਜਾਇਜ਼ ਬੱਸਾਂ 'ਤੇ ਕਾਰਵਾਈ, ਲਗਾਇਆ 37000 ਰੁਪਏ ਜੁਰਮਾਨਾ

ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤਰੀਕੇ ਨਾਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਸਾਫ਼-ਸੁਥਰਾ ਪ੍ਰਸ਼ਾਸਨ ਦੇਣਾ ਹੀ ਉਨ੍ਹਾਂ ਦੀ ਮੁੱਖ ਪਹਿਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਉਦੇਸ਼ ਨਾਲ ਉਹ 6 ਅਪ੍ਰੈਲ ਤੋਂ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਫੀਲਡ ਵਿਚ ਦੌਰੇ ਕੀਤੇ ਜਾਣਗੇ, ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਜ਼ਿਲ੍ਹੇ ਦੇ ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੀਲਡ ਦੌਰਿਆਂ ਦਾ ਉਦੇਸ਼ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਸਬੰਧੀ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਬੇਹਤਰ ਨਾਗਰਿਕ ਸੇਵਾਵਾਂ ਸੁਚਾਰੂ ਰੂਪ ਵਿਚ ਪਹੁੰਚਾਉਣ ਲਈ ਸੇਵਾ ਕੇਂਦਰਾਂ ਨੂੰ ਹੋਰ ਜ਼ਿਆਦਾ ਪ੍ਰਭਾਵੀ ਬਣਾਇਆ ਜਾਵੇਗਾ। ਨਸ਼ੇ ਖ਼ਿਲਾਫ਼ ਅਭਿਆਨ ਨੂੰ ਲੋਕ ਲਹਿਰ ਬਣਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ, ਜਿਸ ਲਈ ਪੁਨਰਵਾਸ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ: ਬਿਜਲੀ ਦਾ ਸੰਕਟ ਹੋਣ ਲੱਗਾ ਗੰਭੀਰ, ਪਾਵਰ ਕੱਟ ਲੱਗਣੇ ਹੋਏ ਸ਼ੁਰੂ

ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸੁਚਾਰੂ ਖਰੀਦ ਪ੍ਰਬੰਧਾਂ ਨੂੰ ਲੈ ਕੇ ਸੈਕਟਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ ਅਤੇ ਮੰਡੀਆਂ ਵਿਚ ਆਏ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਬੁਨਿਆਦੀ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ: ਗੋਰੀ ਮੇਮ ਨੇ ਪੱਟਿਆ ਪੰਜਾਬੀ ਮੁੰਡਾ, ਫੇਸਬੁੱਕ 'ਤੇ ਹੋਈ ਦੋਸਤੀ ਇੰਝ ਵਿਆਹ ਤੱਕ ਪੁੱਜੀ, ਅਮਰੀਕਾ ਤੋਂ ਆ ਕੇ ਲਈਆਂ ਲਾਵਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News