ਜ਼ਿਲਾ ਮੈਜਿਸਟਰੇਟ ਨੇ ਪਟਾਕੇ ਚਲਾਉਣ ਦਾ ਮਿੱਥਿਆ ਸਮਾਂ

10/26/2019 11:31:28 AM

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਮੈਜਿਸਟਰੇਟ ਈਸ਼ਾ ਕਾਲੀਆ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ ਨੰਬਰ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ/ਆਤਿਸ਼ਬਾਜ਼ੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਨਿਰਧਾਰਿਤ ਸਮੇਂ ਤੋਂ ਬਾਅਦ ਪਟਾਕੇ/ਆਤਿਸ਼ਬਾਜ਼ੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਰਹੇਗੀ। ਜਾਰੀ ਹੁਕਮ ਅਨੁਸਾਰ 27 ਅਕਤੂਬਰ ਨੂੰ ਰਾਤ 8 ਤੋਂ ਰਾਤ 10 ਵਜੇ ਤੱਕ, 25 ਦਸੰਬਰ (ਕ੍ਰਿਸਮਸ) ਅਤੇ ਨਵੇਂ ਸਾਲ ਦੀ ਪੂਰਬਲੀ ਰਾਤ 31 ਦਸੰਬਰ ਨੂੰ 11.55 ਵਜੇ ਤੋਂ 12.30 ਵਜੇ ਤੱਕ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (12 ਨਵੰਬਰ ਨੂੰ) ਸ਼ਾਮੀਂ 4 ਵਜੇ ਤੋਂ 5 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਮਿੱਥਿਆ ਗਿਆ ਹੈ।

ਜ਼ਿਲੇ ਦੀ ਹਦੂਦ ਅੰਦਰ ਮਿੱਥੇ ਗਏ ਸਮੇਂ ਤੋਂ ਪਹਿਲਾਂ ਅਤੇ ਬਾਅਦ 'ਚ ਪਟਾਕੇ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਖਾਮੋਸ਼ ਖੇਤਰ ਜਿਵੇਂ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਕ ਸਥਾਨਾਂ ਆਦਿ ਦੇ 100 ਮੀਟਰ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ।


shivani attri

Edited By shivani attri