ਜਲੰਧਰ ਦੇ ਡੀ. ਸੀ. ਵੱਲੋਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਕਰੇ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਹੁਕਮ

03/30/2023 11:03:44 AM

ਜਲੰਧਰ (ਚੋਪੜਾ)–ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣ ਖੇਤਰ 4 ਜਲੰਧਰ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਤੁਰੰਤ ਬਾਅਦ ਡੀ. ਸੀ.-ਕਮ-ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਨਿਰਦੇਸ਼ ਦਿੱਤਾ। ਡੀ. ਸੀ. ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਅਤੇ ਵਿਭਾਗੀ ਵੈੱਬਸਾਈਟਾਂ ਅਤੇ ਵੈੱਬ ਪੇਜ ਆਦਿ ਤੋਂ ਸਿਆਸੀ ਨੇਤਾਵਾਂ ਦੀਆਂ ਫੋਟੋਆਂ ਨੂੰ ਤੁਰੰਤ ਹਟਾਉਣ ਦਾ ਵੀ ਨਿਰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ, ਇਮਾਰਤਾਂ, ਵੋਟਿੰਗ ਕੇਂਦਰਾਂ ਅਤੇ ਕੰਪਲੈਕਸਾਂ ਤੋਂ ਸਿਆਸੀ ਪੋਸਟਰ, ਹੋਰਡਿੰਗ, ਬੈਨਰ ਆਦਿ ਨੂੰ ਤੁਰੰਤ ਹਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਕੀਤਾ ਜਾਵੇ ਕਿ ਸਰਕਾਰੀ ਇਮਾਰਤ ਤੋਂ 24 ਘੰਟਿਆਂ ਅੰਦਰ ਅਤੇ ਨਿੱਜੀ ਜਾਇਦਾਦਾਂ ਤੋਂ 72 ਘੰਟਿਆਂ ਅੰਦਰ ਸਿਆਸੀ ਇਸ਼ਤਿਹਾਰਾਂ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਫ਼ਤਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਅਤੇ ਹੋਰ ਸਬੰਧਤ ਸੰਸਥਾਨ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਨ ਅਤੇ ਇਸ ਕੰਮ ਵਿਚ ਕਿਸੇ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀ. ਸੀ. ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਡਿਊਟੀ ’ਤੇ ਤਾਇਨਾਤ ਸਾਰੇ ਨੋਡਲ ਅਧਿਕਾਰੀਆਂ ਨੂੰ ਉਨ੍ਹਾਂ ਦੇ ਕੰਮ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : CM ਮਾਨ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਮੁਲਾਕਾਤ, ਵਾਟਰ ਸੈੱਸ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

PunjabKesari

ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਡਾ. ਅਮਿਤ ਮਹਾਜਨ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਜਸਵੀਰ ਸਿੰਘ ਅਤੇ ਵਰਿੰਦਰਪਾਲ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਪੁਲਸ ਜਗਮੋਹਨ ਸਿੰਘ, ਐੱਸ. ਡੀ. ਐੱਮ. ਬਲਬੀਰ ਰਾਜ ਸਿੰਘ ਅਤੇ ਅਮਨਪਾਲ ਸਿੰਘ, ਜ਼ਿਲ੍ਹਾ ਮਾਲੀਆ ਅਧਿਕਾਰੀ ਜਸ਼ਨਜੀਤ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਸਮੇਤ ਸਾਰੇ ਨੋਡਲ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਚੋਣ ਖ਼ਰਚ ਤੇ ਕਾਨੂੰਨ ਵਿਵਸਥਾ ਦੀ ਨਿਗਰਾਨੀ ਲਈ ਵਿਧਾਨ ਸਭਾ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਗਠਿਤ
ਡੀ. ਸੀ. ਨੇ ਚੋਣ ਖ਼ਰਚ ਅਤੇ ਕਾਨੂੰਨ ਵਿਵਸਥਾ ਦੀ ਨਿਗਰਾਨੀ ਲਈ ਵਿਧਾਨ ਸਭਾ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਖ਼ਰਚ ਅਤੇ ਕਾਨੂੰਨ ਵਿਵਸਥਾ ਦੀ ਨਿਗਰਾਨੀ ਲਈ ਵਿਧਾਨ ਸਭਾ ਹਲਕਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਰ. ਓ. ਐੱਮ. ਸੀ. ਐੱਮ. ਸੀ., ਡੀ. ਈ. ਐੱਮ. ਸੀ., ਸ਼ਿਕਾਇਤ ਸੈੱਲ, ਰੋਜ਼ਾਨਾ ਰਿਪੋਰਟਿੰਗ ਸੈੱਲ ਆਦਿ ਤੋਂ ਇਲਾਵ ਵਿਧਾਨ ਸਭਾ ਪੱਧਰ ’ਤੇ ਵੱਖ-ਵੱਖ ਟੀਮਾਂ ਬਣਾ ਕੇ ਟੀਮਾਂ ਦੇ ਮੈਂਬਰਾਂ ਨੂੰ ਪਹਿਲੇ ਦੌਰ ਦੀ ਟਰੇਨਿੰਗ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ: ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਵਾਪਸ ਆਏ ਤਾਂ ਪੁੱਤ ਨੂੰ ਇਸ ਹਾਲ ਵੇਖ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


shivani attri

Content Editor

Related News