ਕੋਰੋਨਾ ਵਾਇਰਸ ਦੇ ਟੈਸਟ ਸਬੰਧੀ ਕਪੂਰਥਲਾ ਡੀ. ਸੀ. ਵੱਲੋਂ ਸਿਹਤ ਮਹਿਕਮੇ ਨੂੰ ਨਿਰਦੇਸ਼ ਜਾਰੀ

12/03/2020 6:29:27 PM

ਕਪੂਰਥਲਾ (ਮਹਾਜਨ/ਮਲਹੋਤਰਾ)— ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਤੇ ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਵੱਲੋਂ ਕੋਰੋਨਾ ਦੀ ਰੋਕਥਾਮ ਸਬੰਧੀ ਸਿਹਤ ਮਹਿਕਮੇ ਦੇ ਅਧਿਕਾਰੀਆਂ, ਐੱਸ. ਐੱਮ. ਓਜ਼. ਅਤੇ ਡਾਕਟਰਾਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 2000 ਟੈਸਟ ਕੀਤੇ ਜਾਣੇ ਯਕੀਨੀ ਬਣਾਏ ਜਾਣ ਕਿਉਂਕਿ ਵੈਕਸੀਨ ਆਉਣ ਤੋਂ ਪਹਿਲਾਂ ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣਾ ਬਹੁਤ ਅਹਿਮ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਨੇ 'ਪਦਮ ਵਿਭੂਸ਼ਣ' ਵਾਪਸ ਕਰਨ ਦਾ ਕੀਤਾ ਐਲਾਨ

ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਕੋਰੋਨਾ ਟੈਸਟ ਕਰਨ ਲਈ ਵਿਆਪਕ ਯੋਨਜਾਬੰਦੀ ਕੀਤੀ ਜਾਵੇ ਅਤੇ ਵਿਸ਼ੇਸ਼ ਕਰਕੇ ਗੰਭੀਰ ਬੀਮਾਰੀਆਂ ਨਾਲ ਪੀੜਤ ਲੋਕਾਂ ਦੀ ਟੈਸਟਿੰਗ ਵਿਚ ਹੋਰ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਨਾਲ ਹੀ ਕਿਹਾ ਕਿ ਆਈ. ਟੀ. ਆਈਜ਼. ਅਤੇ ਕਾਲਜ ਆਉਣ ਵਾਲੇ ਵਿਦਿਆਰਥੀਆਂ ਦੇ ਵੀ ਨਮੂਨੇ ਇਕੱਤਰ ਕੀਤੇ ਜਾਣ।

ਇਹ ਵੀ ਪੜ੍ਹੋ: ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਗੰਭੀਰ ਬੀਮਾਰੀਆਂ ਤੋਂ ਪੀੜਤਾਂ ਦੀ ਟੈਸਟਿੰਗ 'ਚ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਅਗਸਤ 'ਚ 40 ਫ਼ੀਸਦੀ, ਸਤੰਬਰ 'ਚ 77 ਫ਼ੀਸਦੀ ਅਤੇ ਨਵੰਬਰ 'ਚ 108 ਫੀਸਦੀ ਟੈਸਟ ਕੀਤੇ ਗਏ ਹਨ। ਐੱਸ. ਐੱਸ. ਪੀ. ਕਪੂਰਥਲਾ ਕੰਵਰਦੀਪ ਕੌਰ ਨੇ ਕਿਹਾ ਕਿ ਪੁਲਸ ਵੱਲੋਂ ਪੰਜਾਬ ਸਰਕਾਰ ਦੁਆਰਾ ਰਾਤ ਵੇਲੇ ਆਵਾਜਾਈ 'ਤੇ ਲਾਈਆਂ ਪਾਬੰਦੀਆਂ ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲ ਹੀ 'ਚ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਅੰਦਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ ਜ਼ਰੂਰੀ ਆਵਾਜਾਈ ਉੱਪਰ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

ਇਸ ਮੌਕੇ ਏ. ਡੀ. ਸੀ. ਜਨਰਲ ਰਾਹੁਲ ਚਾਬਾ, ਐੱਸ. ਡੀ. ਐੱਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਸੁਲਤਾਨਪੁਰ ਡਾ ਚਾਰੂਮਿਤਾ, ਐੱਸ. ਡੀ. ਐੱਮ. ਫਗਵਾੜਾ ਪਵਿੱਤਰ ਸਿੰਘ ਅਤੇ ਐੱਸ. ਡੀ. ਐੱਮ. ਭੁਲੱਥ ਟੀ ਬੈਨਿਥ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਟੀਕਾਕਰਨ ਅਫਸਰ ਡਾ.ਆਸ਼ਾ ਮਾਂਗਟ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ. ਤਾਰਾ ਸਿੰਘ, ਡਾ.ਸੰਦੀਪ ਭੋਲਾ, ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਸ਼ੁਭਰਾ ਸਿੰਘ, ਡਾ. ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਬੁਰੀ ਫਸੀ ਅਦਾਕਾਰਾ ਕੰਗਨਾ ਰਣੌਤ, ਬੀਬੀਆਂ ਦੇ ਕਮਿਸ਼ਨ ਪੰਜਾਬ ਨੇ ਲਿਆ ਸਖ਼ਤ ਐਕਸ਼ਨ


shivani attri

Content Editor

Related News