ਹੁਸ਼ਿਆਰਪੁਰ ਵਿਖੇ ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਝੰਡਾ

Thursday, Aug 15, 2024 - 04:09 PM (IST)

ਹੁਸ਼ਿਆਰਪੁਰ ਵਿਖੇ ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਝੰਡਾ

ਹੁਸ਼ਿਆਰਪੁਰ ( ਇਕਬਾਲ ਸਿੰਘ ਘੁੰਮਣ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। 

PunjabKesari

ਇਹ ਵੀ ਪੜ੍ਹੋ-  'ਆਪ' ਆਗੂ ਦੇ ਭਰਾ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿੱਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਅਤੇ ਟਰਾਈ ਸਾਈਕਲ ਸੌਂਪੇ, ਉਥੇ ਹੀ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ।

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਰਹੇਗੀ ਛੁੱਟੀ, CM ਭਗਵੰਤ ਮਾਨ ਨੇ ਕੀਤਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News