ਪਾਰਕਿੰਗ ਵਾਲੀਆਂ ਥਾਵਾਂ ਲਈ ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

01/13/2024 5:48:29 PM

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤਾ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ. ਸੀ. ਟੀ. ਵੀ. ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ. ਸੀ. ਟੀ. ਵੀ. ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ, ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ. ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ’ਚ ਜਮਾਂ ਕਰਵਾਈ ਜਾਵੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ

ਇਸੇ ਤਰ੍ਹਾਂ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ’ਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਂ ,ਮੋਬਾਇਲ ਨੰਬਰ, ਆਈ. ਡੀ., ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖ਼ਤ ਕਰਵਾਏ ਜਾਣ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ  ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ’ਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਪਾਸੋਂ ਵਾਹਨ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਰਕਿੰਗ ਵਾਲੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਸ ਵੈਰੀਫਿਕੇਸ਼ਨ ਸਬੰਧਿਤ ਥਾਣਿਆਂ ਤੋਂ ਕਰਵਾਈ ਜਾਵੇ।

ਇਹ ਵੀ ਪੜ੍ਹੋ : ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ. ਡੀ. ਪੀ. ਓ. ਤੁਰੰਤ ਪ੍ਰਭਾਵ ਨਾਲ ਮੁਅੱਤਲ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Anuradha

This news is Content Editor Anuradha