ਟਾਂਡਾ ''ਚ ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਪ੍ਰਬੰਧਨ ਦਾ ਲਿਆ ਜਾਇਜ਼ਾ
Wednesday, Oct 02, 2024 - 05:54 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਬਲਾਕ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ 'ਤੇ ਪਿੰਡ ਦਬੁਰਜੀ ਅਤੇ ਮਿਆਣੀ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ ਅਤੇ ਕਿਸਾਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਸਬੰਧਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ- ਤਿਉਹਾਰਾਂ ਮੌਕੇ ਮਿਲ ਸਕਦੈ ਵੱਡਾ ਤੋਹਫ਼ਾ, ਇੰਨੇ ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਨੂੰ ਅੱਗ ਲਗਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਹੈ। ਇਸ ਮੌਕੇ ਐੱਸ. ਡੀ. ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉਨ੍ਹਾਂ ਦਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਆਪਣੇ ਮੋਬਾਈਲ 'ਤੇ 'ਉੱਨਤ ਕਿਸਾਨ' ਐਪ ਡਾਊਨਲੋਡ ਕਰਕੇ ਪਰਾਲੀ ਪ੍ਰਬੰਧਨ ਮਸ਼ੀਨਰੀ ਕਿਰਾਏ 'ਤੇ ਬੁੱਕ ਕਰ ਸਕਦੇ ਹਨ। ਇਸ ਮੌਕੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ , ਐੱਸ ਡੀ ਐੱਮ ਪੰਕਜ ਕੁਮਾਰ ਐੱਸ. ਪੀ. ਸਰਬਜੀਤ ਸਿੰਘ ਬਾਹੀਆਂ ,ਡਾ. ਯਸ਼ਪਾਲ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਡਾ. ਲਵਜੀਤ ਸਿੰਘ ਡਾ. ਹਰਪ੍ਰੀਤ ਸਿੰਘ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਇਥੇ ਰਹੇਗੀ ਪੂਰਨ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ