ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੇ ਹੁਕਮ
Monday, Aug 21, 2023 - 04:07 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਕੀਤੀ ਜਾਵੇ ਅਤੇ ਇਨ੍ਹਾਂ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਬੀ. ਡੀ. ਪੀ. ਓਜ਼ ਨੂੰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਲਈ ਟੀਚਾ ਮਿੱਥਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਮੁਕੰਮਲ ਹੁੰਦੇ ਹੀ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣੇ ਯਕੀਨੀ ਬਣਾਏ ਜਾਣ। “ਸਾਂਝਾ ਜਲ ਤਾਲਾਬ” ਪ੍ਰਾਜੈਕਟ ਤਹਿਤ ਪਿੰਡਾਂ ਦੇ ਛੱਪੜਾਂ ਦੀ ਉਸਾਰੀ ’ਚ ਹੋ ਰਹੀ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਬੀ. ਡੀ. ਪੀ. ਓਜ਼ ਨੂੰ ਵਿਅਕਤੀਗਤ ਤੌਰ ’ਤੇ ਛੱਪੜ ਵਾਲੀਆਂ ਥਾਵਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਬੀ. ਡੀ. ਪੀ. ਓਜ਼ ਛੱਪੜਾਂ ਦੇ ਕੰਮ ਨੂੰ ਜਲਦ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ ਤਾਂ ਜੋ ਛੱਪੜ ਦੇ ਪਾਣੀ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ।
ਇਹ ਵੀ ਪੜ੍ਹੋ : ਦੁਨੀਆ ’ਚ ਟਲਿਆ ਨਹੀਂ ਕੋਰੋਨਾ ਵਾਇਰਸ ਦਾ ਖ਼ਤਰਾ, ਨਵਾਂ ਵੇਰੀਐਂਟ ਫਿਰ ਖ਼ੜ੍ਹੀ ਕਰ ਸਕਦਾ ਹੈ ਮੁਸੀਬਤ
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਭਰ ’ਚ 75 ਛੱਪੜ ਬਣਾਏ ਜਾ ਰਹੇ ਹਨ, ਜਿਨ੍ਹਾਂ ’ਚੋਂ 38 ਮੁਕੰਮਲ ਹੋ ਚੁੱਕੇ ਹਨ। ਸਾਰੰਗਲ ਨੇ ਖੇਡ ਸੱਭਿਆਚਾਰ ਨੂੰ ਜ਼ਮੀਨੀ ਪੱਧਰ ਤੱਕ ਪ੍ਰਫੁੱਲਤ ਕਰਨ ਲਈ ਪਿੰਡਾਂ ’ਚ ਖੇਡ ਮੈਦਾਨਾਂ ਦੇ ਵਿਕਾਸ ਦਾ ਵੀ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਸ਼ਾਸਨ ਦੇ 77 ਦੇ ਟੀਚੇ ਦੇ ਮੁਕਾਬਲੇ 14 ਖੇਡ ਮੈਦਾਨਾਂ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਸਮੂਹ ਬੀ. ਡੀ. ਪੀ. ਓਜ਼ ਨੂੰ ਇੱਕ ਹਫ਼ਤੇ ’ਚ ਬਾਕੀ ਰਹਿੰਦੇ ਖੇਡ ਮੈਦਾਨਾਂ ਲਈ ਥਾਵਾਂ ਦੀ ਸ਼ਨਾਖਤ ਕਰਨ ਵੀ ਲਈ ਕਿਹਾ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਗੁਰੂ ਨਗਰੀ ਅੰਮ੍ਰਿਤਸਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8