ਹੋਲਾ-ਮਹੱਲਾ ਵਿਖੇ ਇਕੱਠੇ ਹੋਏ 39,600 ਟਨ ਗਿੱਲੇ ਕੂੜੇ ਨੂੰ DC ਵੱਲੋਂ ਜੈਵਿਕ ਖਾਦ ’ਚ ਤਬਦੀਲ ਕਰਨ ਦੇ ਹੁਕਮ

03/13/2023 6:20:09 PM

ਰੂਪਨਗਰ (ਵਿਜੇ)- ਸਥਾਨਕ ਸਰਕਾਰਾਂ, ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ, ਵਲੰਟੀਅਰਾਂ ਅਤੇ ਨਾਗਰਿਕਾਂ ਦੇ ਅਣਥੱਕ ਯਤਨਾਂ ਅਤੇ ਵਚਨਬੱਧਤਾ ਨਾਲ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ 2023 ਦੇ ਸਮਾਗਮਾਂ ਦੌਰਾਨ ਸਵੱਛਤਾ ਅਤੇ ਸਫ਼ਾਈ ਮੁਹਿੰਮ ਵਿੱਚ 100 ਫ਼ੀਸਦੀ ਟੀਚਾ ਹਾਸਲ ਕੀਤਾ ਹੈ। ਐੱਮ. ਆਰ. ਐੱਫ਼. (ਮਟੀਰੀਅਲ ਰਿਕਵਰੀ ਫੈਸਿਲਿਟੀ) ਕੇਂਦਰਾਂ ‘ਤੇ ਇਕੱਠੇ ਕੀਤੇ ਗਏ ਵੱਖ-ਵੱਖ ਕਿਸਮਾਂ ਦੇ ਕੂੜੇ ਬਾਰੇ ਮੁੱਖ ਅੰਕੜੇ ਸਾਂਝੇ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਖੁਲਾਸਾ ਕੀਤਾ ਕਿ ਹੋਲਾ-ਮਹੱਲਾ ਵਿਖੇ 39,600 ਟਨ ਤੋਂ ਵੱਧ ਗਿੱਲਾ ਕੂੜਾ ਇਕੱਠਾ ਕੀਤਾ ਗਿਆ ਹੈ ਅਤੇ ਇਸ ਕੂੜੇ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਜੈਵਿਕ ਖਾਦ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 2,355 ਕਿਲੋਗ੍ਰਾਮ ਪਲਾਸਟਿਕ ਦੇ ਲਿਫ਼ਾਫ਼ਿਆਂ ਅਤੇ 1,575 ਕਿਲੋਗ੍ਰਾਮ ਪਲਾਸਟਿਕ ਸਮੱਗਰੀ ਨੂੰ ਰੀਸਾਈਕਲ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਜਲੰਧਰ ਦੇ ਨਿੱਜੀ ਹਸਪਤਾਲ ਦਾ ਵੱਡਾ ਕਾਰਾ, ਮਰੀਜ਼ ਨੂੰ ਚੜ੍ਹਾਇਆ ਐਕਸਪਾਈਰ ਗਲੂਕੋਜ਼, ਹੋਈ ਮੌਤ

ਉਨ੍ਹਾਂ ਦੱਸਿਆ ਕਿ 129 ਕਿਲੋ ਲੋਹਾ, 254 ਕਿਲੋ ਕੱਚ, 239 ਕਿਲੋ ਗੱਤੇ, ਅਤੇ 2,185 ਕਿਲੋਗ੍ਰਾਮ ਹੋਰ ਕੂੜੇ ਦਾ ਵੀ ਸਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਯਤਨ ਵਚਨਬੱਧਤਾ ਨੂੰ ਨਿਭਾਉਂਦੇ ਹੋਏ ਰਹਿੰਦ-ਖੂੰਹਦ ਪ੍ਰਬੰਧਨ, ਵਾਤਾਵਰਣ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਘਟਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਹਰ ਸਾਲ 40 ਲੱਖ ਤੋਂ ਵੱਧ ਸਰਧਾਲੂ, ਸੈਲਾਨੀ ਅਤੇ ਸਥਾਨਕ ਲੋਕ ਤਿਉਹਾਰ ਮਨਾਉਣ ਲਈ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੌਰਾਨ ਅਤੇ ਬਾਅਦ ਵਿੱਚ ਇਥੇ ਸਫ਼ਾਈ ਬਣਾਈ ਰੱਖਣਾ ਜ਼ਿਲ੍ਹਾ ਪ੍ਰਸ਼ਾਸਨ ਲਈ ਹਮੇਸ਼ਾ ਇਕ ਮਹੱਤਵਪੂਰਨ ਚੁਣੌਤੀ ਹੁੰਦੀ ਹੈ। ਇਸ ਸਫ਼ਾਈ ਅਭਿਆਨ ਲਈ ਤਾਇਨਾਤ ਕੀਤੇ ਗਏ ਕਾਮਿਆਂ ਦੇ ਵੇਰਵੇ ਦਿੰਦਿਆਂ ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਮਿਸ਼ਨ ਵਿੱਚ 525 ਤੋਂ ਵੱਧ ਸਫ਼ਾਈ ਸੇਵਾਦਾਰ ਲੱਗੇ ਹੋਏ ਹਨ ਅਤੇ ਉਨ੍ਹਾਂ ਦੀ ਨਿਗਰਾਨੀ ਉਨ੍ਹਾਂ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਕੀਤੀ ਜਾ ਰਹੀ ਸੀ, ਜਿਸ ਲਈ ਕੁੰਭ ਮੇਲੇ ਦੀ ਤਰ੍ਹਾਂ ਹੀ ਇਸ ਪੂਰੇ ਤਿਉਹਾਰ ਨੂੰ 8 ਸੈਕਟਰਾਂ ਅਤੇ 4 ਜ਼ੋਨਾਂ ਵਿੱਚ ਵੰਡਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਕ ਸਫ਼ਾਈ ਰੋਸਟਰ ਬਣਾਇਆ ਗਿਆ ਸੀ ਅਤੇ ਸਫ਼ਾਈ ਸੇਵਕਾਂ ਨੇ ਦੋ ਸ਼ਿਫਟਾਂ ਵਿੱਚ ਕੰਮ ਕੀਤਾ। 

ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਇਸ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੀ. ਆਈ. ਐੱਸ. ਨਕਸ਼ੇ ਤਿਆਰ ਕੀਤੇ ਗਏ ਸਨ ਅਤੇ ਸਮਾਰਟ ਆਈ. ਟੀ. ਵੈਂਚਰਸ ਦੁਆਰਾ ਹੋਲਾ-ਮਹੱਲਾ ਤਿਉਹਾਰ ਦੌਰਾਨ ਸ਼ਰਧਾਲੂਆਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਦੀ ਅਗਵਾਈ ਕਰਨ ਲਈ ਇਕ ਵੈਬਸਾਈਟ ਅਤੇ ਮੋਬਾਈਲ ਐਪਲੀਕੇਸਨ ਤਿਆਰ ਕੀਤੀ ਗਈ ਸੀ। ਨਕਸ਼ੇ ਵਿੱਚ ਡਸਟਬਿਨਾਂ, ਲੰਗਰਾਂ, ਪਾਣੀ, ਪੋਰਟੇਬਲ ਵਾਸਰੂਮ ਵੈਨਾਂ, ਐੱਮ. ਆਰ. ਐੱਫ਼ ਨਕਸ਼ੇ, ਸਵੀਪਿੰਗ ਮਸ਼ੀਨ ਰੂਟ ਮੈਪ ਅਤੇ ਹੋਰ ਬਹੁਤ ਸਾਰੀਆਂ ਚੀਜਾਂ ਦੀ ਮੈਪਿੰਗ ਸਾਮਲ ਸੀ। ਇਹ ਨਕਸ਼ਾ ਪੁਲਸ ਵਿਭਾਗ ਨਾਲ ਵੀ ਸਾਂਝਾ ਕੀਤਾ ਗਿਆ ਤਾਂ ਜੋ ਪੂਰੇ ਤਿਉਹਾਰ ਦੇ ਮੈਦਾਨਾਂ ਵਿੱਚ ਟ੍ਰੈਫਿਕ ਜਾਮ ਤੋਂ ਬਚਾਅ ਕਰਕੇ ਸਫ਼ਾਈ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ:  ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼

ਸਫ਼ਾਈ ਸੇਵਕਾਂ ਅਤੇ ਐੱਮ. ਆਰ. ਐੱਫ਼. ਕੇਂਦਰਾਂ ਦੀਆਂ ਟੀਮਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਸਰਗਰਮ ਭਾਗੀਦਾਰੀ ਇਕ ਮਹੱਤਵਪੂਰਨ ਕਾਰਕ ਸਿੱਧ ਹੋਈ, ਜਿਨ੍ਹਾਂ ਵੱਲੋਂ ਵੱਖ-ਵੱਖ ਸਰੋਤਾਂ ਰਾਹੀਂ ਕੂੜਾ ਇਕੱਠਾ ਕੀਤਾ ਗਿਆ ਅਤੇ ਕੂੜਾ-ਕਰਕਟ ਵੈਨਾਂ ਰਾਹੀਂ 5 ਐੱਮ.ਆਰ. ਐੱਫ਼. ਕੇਂਦਰਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਹੋਲਾ-ਮੁਹੱਲਾ ਤਿਉਹਾਰ ਦੌਰਾਨ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਨੂੰ ਸਫ਼ਲਤਾਪੂਰਵਕ ਲਾਗੂ ਕਰਨਾ ਸੁਚੱਜੀ ਯੋਜਨਾਬੰਦੀ ਅਤੇ ਅਮਲ ਦਾ ਨਤੀਜਾ ਸੀ।  ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਜ਼ਰੂਰੀ ਸੁਰੱਖਿਆ ਉਪਕਰਨ ਜਿਵੇਂ ਕਿ ਹੈਂਡ ਦਸਤਾਨੇ, ਬੂਟ, ਫੇਸ ਮਾਸਕ ਅਤੇ ਦਸਤਾਨੇ ਪ੍ਰਦਾਨ ਕਰਕੇ ਵੀ ਯਕੀਨੀ ਬਣਾਇਆ ਗਿਆ ਹੈ। ਸਫ਼ਾਈ ਸੇਵਕਾਂ ਦੇ ਨਾਲ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ ਅਤੇ ਉਨ੍ਹਾਂ ਨੂੰ ਤਿਉਹਾਰ ਦੀ ਸਫ਼ਾਈ ਅਤੇ ਸਫ਼ਾਈ ਬਣਾਈ ਰੱਖਣ ਲਈ ਪ੍ਰੇਰਿਤ ਅਤੇ ਉਤਸ਼ਾਹਤ ਕੀਤਾ।

ਇਹ ਵੀ ਪੜ੍ਹੋ:  ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਇਸ ਦਿਨ ਝੱਲਣੀ ਪੈ ਸਕਦੀ ਹੈ ਭਾਰੀ ਪਰੇਸ਼ਾਨੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


shivani attri

Content Editor

Related News