ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਨੇ ਛੱਡੀ ਪਾਰਟੀ

Tuesday, Aug 02, 2022 - 02:48 PM (IST)

ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਨੇ ਛੱਡੀ ਪਾਰਟੀ

ਜਲੰਧਰ : ਕਾਂਗਰਸ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਲੰਧਰ ਦੇ ਡਿਪਟੀ ਮੇਅਰ ਅਤੇ ਕਾਂਗਰਸੀ ਆਗੂ ਹਰਸਿਮਰਨਜੀਤ ਬੰਟੀ ਨੇ ਆਪਣੇ ਅਹੁਦੇ ਅਤੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਨਜੀਤ ਬੰਟੀ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਤੋਂ ਨਾਰਾਜ਼ ਹਨ। ਪਾਰਟੀ ਤੋਂ ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਵੀ ਇਹੀ ਹੈ। 

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਲੋਕ ਸਭਾ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕੇਂਦਰ ਸਰਕਾਰ ਨੂੰ ਦਿੱਤੀ ਵੱਡੀ ਚੁਣੌਤੀ

ਬੰਟੀ ਨੇ ਆਪਣੇ ਅਸਤੀਫ਼ੇ 'ਚ ਲਿਖਿਆ ਹੈ ਕਿ ਉਹ ਪਿਛਲੇ ਕਰੀਬ 60 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਇਆ ਸੀ ਪਰ ਅੱਜ ਪਾਰਟੀ ਦੀ ਰੀਡ ਦੀ ਹੱਡੀ ਨੂੰ ਕਈ ਵਰਕਰਾਂ ਵੱਲੋਂ ਤੋੜਿਆ ਜਾ ਰਿਹਾ ਹੈ। ਉਸ ਨੇ ਕਿਹਾ ਕਿ ਪਹਿਲ ਦੇ ਆਧਾਰ 'ਤੇ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੇ ਆਪਣੀ ਹੰਕਾਰ ਕਾਰਨ ਪਾਰਟੀ ਵਰਕਰਾਂ ਨਾਲ ਕੋਈ ਤਾਲਮੇਲ ਨਹੀਂ ਰੱਖਿਆ, ਜਿਸ ਕਾਰਨ ਲੋਕ ਅਤੇ ਪਾਰਟੀ ਵਰਕਰ ਉਸ ਤੋਂ ਨਾਰਾਜ਼ ਸਨ ਅਤੇ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਛਿੰਦਾ ਸਮੇਤ 3 ਕੌਂਸਲਰਾਂ  ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News