ਡੇਰਾ ਸੱਚਖੰਡ ਬੱਲਾਂ ਵੱਲੋਂ ਪਹਿਲਗਾਮ ਹਮਲੇ ਦੀ ਸਖ਼ਤ ਸ਼ਬਦਾਂ ''ਚ ਨਿੰਦਾ
Friday, Apr 25, 2025 - 05:47 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕੀਤੀ ਹੈ। ਪ੍ਰੈੱਸ ਦੇ ਨਾਂ ਤੇ ਬਿਆਨ ਜਾਰੀ ਕਰਦੇ ਹੋਏ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਮੌਜੂਦਾ ਗੱਦੀਨਸ਼ੀਨ ਡੇਰਾ ਸੱਚਖੰਡ ਬੱਲਾਂ ਨੇ ਇਸ ਘਟਨਾ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦੇ ਹੋਏ ਸੰਤ ਮਹਾਰਾਜ ਜੀ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤਾ ਗਿਆ ਇਹ ਘਿਨਾਉਣਾ ਕਾਰਾ ਬਹੁਤ ਹੀ ਨਿੰਦਣਯੋਗ ਹੈ।
ਇਹ ਵੀ ਪੜ੍ਹੋ: ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ
ਉਨ੍ਹਾਂ ਇਸ ਮੌਕੇ ਕਿ ਪਰਮਾਤਮਾ ਇਨਸਾਨੀਅਤ ਦੇ ਇਨ੍ਹਾਂ ਕਾਤਲਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਹੋਰ ਕਿਹਾ ਕਿ ਕੋਈ ਵੀ ਧਰਮ ਜਾਂ ਮਜ਼ਹਬ ਸਾਨੂੰ ਇਹ ਨਹੀਂ ਸਿਖਾਉਂਦਾ ਕਿ ਅਸੀਂ ਨਿਹੱਥੇ ਅਤੇ ਬੇਕਸੂਰ ਲੋਕਾਂ 'ਤੇ ਗੋਲ਼ੀਆਂ ਦਾ ਮੀਂਹ ਵਰਾ ਕੇ ਉਨ੍ਹਾਂ ਨੂੰ ਜਾਨੋ ਮਾਰ ਦਈਏ। ਇਸ ਮੌਕੇ ਉਨ੍ਹਾਂ ਦੇ ਨਾਲ ਡੇਰਾ ਸੱਚਖੰਡ ਵੱਲਾਂ ਦੇ ਹੋਰ ਸੇਵਾਦਾਰ ਅਤੇ ਸ਼ਰਧਾਲੂ ਪ੍ਰੇਮੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e