ਛੋਟੇ ਪਟਾਕੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਨਿਰਧਾਰਤ

10/31/2023 3:46:16 PM

ਰੂਪਨਗਰ (ਵਿਜੇ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ.ਪ੍ਰੀਤੀ ਯਾਦਵ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਰੂਪਨਗਰ ਦੇ ਆਮ ਬਾਜ਼ਾਰਾਂ ’ਚ ਗ੍ਰੀਨ ਪਟਾਕੇ ਵੇਚਣ ਤੋਂ ਇਲਾਵਾ ਖਤਰਨਾਕ, ਕੈਮੀਕਲ ਪਟਾਕਿਆਂ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ 'ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਨਵੰਬਰ ਤੋਂ ਲਾਗੂ ਹੋਵੇਗੀ ਨਵੀਂ Timing

ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੁਆਰਾ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਗੁਰਪੁਰਬ ਦੇ ਮੌਕੇ ਸਵੇਰੇ 4 ਵਜੇ ਤੋਂ ਸਵੇਰੇ 5 (ਇਕ ਘੰਟਾ) ਰਾਤ 9 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ), ਕ੍ਰਿਸਮਿਸ ਮੌਕੇ 25 ਦਸੰਬਰ (ਅੱਧੀ ਰਾਤ) 11:55 ਤੋਂ 12:30 ਵਜੇ ਅਤੇ ਨਵੇਂ ਸਾਲ ਮੌਕੇ 31 ਦਸੰਬਰ ਰਾਤ 11.55 ਤੋਂ 12.30 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਛੋਟੇ ਪਟਾਕਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇਡ਼ੇ ਲਹਿਰੀ ਸ਼ਾਹ ਮੰਦਰ ਅਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ

ਸ੍ਰੀ ਅਨੰਦਪੁਰ ਸਾਹਿਬ ਵਿਖੇ ਨੂਰਪੁਰ ਬੇਦੀ ਨੇਡ਼ੇ ਡਾਕਖਾਨਾ ਰੂਪਨਗਰ ਰੋਡ, ਪਾਰਕਿੰਗ ਪਲੇਸ ਨੇਡ਼ੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇਡ਼ੇ ਸੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖਰੀਦੇ ਜਾ ਸਕਦੇ ਹਨ। ਸਬ-ਡਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇਡ਼ੇ ਬੀ.ਐੱਸ.ਐੱਨ.ਐੱਲ. ਐਕਸਚੇਂਜ ਨੰਗਲ, ਨੇਡ਼ੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇਡ਼ੇ ਪਾਣੀ ਵਾਲੀ ਟੈਂਕੀ ਡੀ.ਐੱਸ. ਬਲਾਕ ਨੰਗਲ ਵਿਖੇ ਛੋਟੇ ਪਟਾਕ ਵੇਚੇ ਜਾ ਸਕਣਗੇ। ਇਹ ਹੁਕਮ 01 ਜਨਵਰੀ 2024 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਏਜੰਸੀਆਂ ਨੇ ਝੋਨੇ ਦੇ ਖਰੀਦ ਦੇ 51.43 ਫੀਸਦੀ ਟੀਚੇ ਨੂੰ ਕੀਤੀ ਪੂਰਾ : ਡਿਪਟੀ ਕਮਿਸ਼ਨਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News