ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਕਿਸਾਨਾਂ ਵੱਲੋਂ ਧਰਨਾ ਛੇਵੇਂ ਦਿਨ ਵੀ ਜਾਰੀ

Sunday, Oct 18, 2020 - 10:32 PM (IST)

ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਕਿਸਾਨਾਂ ਵੱਲੋਂ ਧਰਨਾ ਛੇਵੇਂ ਦਿਨ ਵੀ ਜਾਰੀ

ਮੇਹਟੀਆਣਾ, (ਸੰਜੀਵ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਰਾਸ਼ਟਰਪਤੀ ਦੀ ਪ੍ਰਵਾਨਗੀ ਮਿਲਣ ਉਪਰੰਤ ਕਿਸਾਨਾਂ ਵਿਚ ਰੋਸ ਇੰਨਾ ਵਧ ਚੁੱਕਾ ਹੈ ਕਿ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਧਰਨੇ ਦਿੱਤੇ ਜਾ ਰਹੇ ਹਨ। ਖੇਤੀ ਸੋਧ ਬਿੱਲਾਂ ਦੇ ਨਾਂ ’ਤੇ ਪਾਸ ਕੀਤੇ ਗਏ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਆਜ਼ਾਦ ਕਿਸਾਨ ਕਮੇਟੀ ਦੁਆਬਾ ਵੱਲੋਂ ਹੋਰ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਸਥਿਤ ਪਿੰਡ ਪੂੰਗਾ ਦੇ ਪੈਟਰੋਲ ਪੰਪ ਅੱਗੇ ਸ਼ੁਰੂ ਕੀਤਾ ਗਿਆ ਰੋਸ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ।

ਇਸ ਮੌਕੇ ਕਮੇਟੀ ਆਗੂ ਹਰਪਾਲ ਸਿੰਘ ਸੰਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕੱਠਪੁਤਲੀ ਬਣ ਚੁੱਕੀ ਹੈ, ਕਿਸਾਨਾਂ ਨੂੰ ਉਨ੍ਹਾਂ ਘਰਾਣਿਆਂ ਅੱਗੇ ਵੇਚ ਰਹੀ ਹੈ। ਮੋਦੀ ਸਰਕਾਰ ਨੇ ਅਜਿਹੇ ਕਾਲੇ ਕਾਨੂੰਨ ਪਾਸ ਕਰਕੇ ਕਿਸਾਨ ਤੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸ ਲਈ ਸਾਰੀਆਂ 32 ਕਿਸਾਨ ਜਥੇਬੰਦੀਆਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅੱਜ ਸੜਕਾਂ ’ਤੇ ਉੱਤਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਸੁਧਾਰ ਬਿੱਲਾਂ ਕਾਰਣ ਕਿਸਾਨਾਂ ਦਾ ਦੀਵਾਲੀਆ ਸ਼ੁਰੂ ਹੋ ਜਾਵੇਗਾ। ਆਉਣ ਵਾਲੇ ਸਮੇਂ ਵਿਚ ਕਿਸਾਨ ਖੇਤੀਬਾੜੀ ਦਾ ਕੰਮ ਛੱਡਣ ਲਈ ਮਜਬੂਰ ਹੋ ਜਾਵੇਗਾ ਅਤੇ ਸਰਮਾਏਦਾਰਾਂ ਦੇ ਹੱਥਾਂ ਦੀ ਕੱਠਪੁਤਲੀ ਬਣ ਕੇ ਰਹਿ ਜਾਵੇਗਾ। ਇਸ ਲਈ ਕੇਂਦਰ ਸਰਕਾਰ ਵੱਲੋਂ ਜਿੰਨਾ ਚਿਰ ਇਹ ਤਿੰਨੋਂ ਬਿੱਲ ਵਾਪਸ ਨਹੀਂ ਲਏ ਜਾਂਦੇ, ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰਹੇਗਾ।


author

Bharat Thapa

Content Editor

Related News