ਲੜਕੀ ਦੀ ਲਾਸ਼ ਨੂੰ ਪੁਲਸ ਸਟੇਸ਼ਨ ਦੇ ਬਾਹਰ ਰੱਖ ਕੇ ਲਾਇਆ ਧਰਨਾ, ਕੀਤਾ ਪ੍ਰਦਰਸ਼ਨ

05/22/2023 12:26:35 PM

ਹਾਜੀਪੁਰ (ਜੋਸ਼ੀ)-ਪਿੰਡ ਸਿਬੋਚੱਕ ਦੀ ਪਵਨ ਕੁਮਾਰੀ (22 ਸਾਲ) ਪੁੱਤਰੀ ਸੁਖਵਿੰਦਰ ਸਿੰਘ ਨੂੰ 13 ਮਈ ਨੂੰ ਦਿਨ-ਦਿਹਾੜੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ। ਉਕਤ ਕੁੜੀ ਨੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲੈਂਦੇ ਹੋਏ ਦਮ ਤੋੜ ਦਿੱਤਾ।
ਬੀਤੀ ਰਾਤ ਜਿਵੇਂ ਹੀ ਪਵਨ ਕੁਮਾਰੀ ਦੀ ਲਾਸ਼ ਐਂਬੂਲੈਂਸ ਰਾਹੀਂ ਹਾਜੀਪੁਰ ਪੁੱਜੀ ਤਾਂ ਪਿੰਡ ਦੇ ਲੋਕਾਂ ਦੀ ਭੀੜ ਨੇ ਲੜਕੀ ਦੀ ਲਾਸ਼ ਨੂੰ ਪੁਲਸ ਸਟੇਸ਼ਨ ਦੇ ਬਾਹਰ ਰੱਖ ਕੇ ਰਾਤ 11 ਵਜੇ ਤੱਕ ਧਰਨਾ ਲਾ ਦਿੱਤਾ ਅਤੇ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਅਸੀਂ ਲਾਸ਼ ਦਾ ਸਸਕਾਰ ਉਦੋਂ ਤੱਕ ਨਹੀਂ ਕਰਾਂਗੇ, ਜਦੋਂ ਤੱਕ ਪਵਨ ਕੁਮਾਰੀ ਨੂੰ ਜ਼ਖ਼ਮੀ ਕਰ ਕੇ ਮੌਤ ਦੇ ਘਾਟ ਉਤਾਰਨ ਵਾਲੇ ਮਨਿੰਦਰ ਸਿੰਘ ਅਤੇ ਉਸ ਦਾ ਸਾਥ ਦੇਣ ਵਾਲੇ ਦੋ ਹੋਰ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ।

ਇਸ ਦੇ ਨਾਲ ਹੀ ਐੱਸ. ਐੱਚ. ਓ. ਹਾਜੀਪੁਰ ਅਤੇ ਏ. ਐੱਸ. ਆਈ. ਪਵਨ ਕੁਮਾਰ ਦੀ ਹਾਜੀਪੁਰ ਥਾਣੇ ’ਚੋਂ ਤੁਰੰਤ ਬਦਲੀ ਕੀਤੀ ਜਾਵੇ ׀ ਮੌਕੇ ’ਤੇ ਪੁੱਜੇ ਡੀ. ਐੱਸ. ਪੀ. ਮੁਕੇਰੀਆਂ ਕੁਲਵਿੰਦਰ ਸਿੰਘ ਵਿਰਕ ਨੇ ਧਰਨਾ ਦੇਣ ਵਾਲਿਆਂ ਦੀ ਗੱਲ ਸੁਣੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਦੋ ਲੋਕਾਂ ਦੇ ਆਪਣੇ ਬਿਆਨਾਂ ’ਚ ਨਾਂ ਲਿਖਾਏ ਹਨ, ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ - ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਰਤਾਰਪੁਰ ਜੰਗ-ਏ-ਅਜ਼ਾਦੀ ਨੇੜੇ ਪ੍ਰਾਈਵੇਟ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ

ਐੱਸ. ਐੱਚ. ਓ. ਹਾਜੀਪੁਰ ਅਤੇ ਏ. ਐੱਸ. ਆਈ. ਪਵਨ ਕੁਮਾਰ ਖ਼ਿਲਾਫ਼ ਸ਼ਿਕਾਇਤ ਕਾਰਵਾਈ ਲਈ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਭੇਜ ਦਿੱਤੀ ਜਾਵੇਗੀ। ‘ਆਪ’ ਨੇਤਾ ਸੁਲੱਖਣ ਸਿੰਘ ਜੱਗੀ ਨੇ ਮ੍ਰਿਤਕ ਪਵਨ ਕੁਮਾਰੀ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ। ਧਰਨਾ ਦੇਣ ਵਾਲਿਆਂ ਨੇ ਐੱਸ. ਐੱਚ. ਓ .ਹਾਜੀਪੁਰ ਅਤੇ ਏ. ਐੱਸ. ਆਈ. ਪਵਨ ਕੁਮਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਮਾਚਾਰ ਲਿਖੇ ਜਾਣ ਤੱਕ ਲਾਸ਼ ਦਾ ਸਸਕਾਰ ਨਹੀਂ ਕੀਤਾ ਗਿਆ ਸੀ ׀

ਇਹ ਵੀ ਪੜ੍ਹੋ - ਮਿਲੀ ਰੂਹ ਕੰਬਾਊ ਮੌਤ, ਭੋਗਪੁਰ 'ਚ ਤਾਰਾਂ ਨਾਲ ਲਟਕਿਆ ਰਿਹਾ ਲਾਈਨਮੈਨ, ਤੜਫ਼-ਤੜਫ਼ ਕੇ ਨਿਕਲੀ ਜਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News