ਜਲੰਧਰ ਦੇ DC ਦਫ਼ਤਰ ਮੂਹਰੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨਾ, ਕੇਂਦਰ ਸਰਕਾਰ ਦਾ ਫ਼ੂਕਿਆ ਪੁਤਲਾ

04/23/2022 4:43:29 PM

ਜਲੰਧਰ (ਸੋਨੂੰ) : ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਜਿਹੜੇ ਕਿਸਾਨ ਵੀਰਾਂ ਅਤੇ ਮੀਡੀਆ ਵਾਲਿਆਂ ਨੂੰ ਗੱਡੀਆਂ ਥੱਲੇ ਕੁਚਲਿਆ ਗਿਆ ਹੈ, ਉਸ ਦਾ ਇਨਸਾਫ ਹਾਲੇ ਤੱਕ ਨਹੀਂ ਮਿਲਿਆ। ਉਹ ਇਨਸਾਫ਼ ਲੈਣ ਲਈ ਧਰਨੇ ਦੇ ਰਹੇ ਹਨ ਤੇ ਜੇ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਯੂ. ਪੀ. ਜਾ ਕੇ ਧਰਨਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਪਾਣੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਨਾਲ ਖਿਲਵਾੜ ਕਰ ਰਹੀ ਹੈ, ਉਹ ਸਰਾਸਰ ਗ਼ਲਤ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਦਾ ਇਹੋ ਜਿਹਾ ਹੀ ਰਵੱਈਆ ਕਿਸਾਨਾਂ ਨਾਲ ਰਿਹਾ ਤਾਂ ਉਹ ਦਿੱਲੀ ਵਿਖੇ ਮੁੜ ਧਰਨਾ ਲਾ ਦੇਣਗੇ। ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਵੀ ਫ਼ੂਕਿਆ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ ਉਹ ਵੀ ਕਿਸਾਨਾਂ ਦਾ ਪੂਰੀ ਤਰ੍ਹਾਂ ਸਹਿਯੋਗ ਕਰਨ ਅਤੇ ਉਨ੍ਹਾਂ ਦੇ ਜਿਹੜੇ ਝਾੜ ਦੀ ਕਣਕ ਦੀ ਫ਼ਸਲ ਘੱਟ ਹੋਈ ਸੀ, ਉਸ ਦਾ ਮੁਆਵਜ਼ਾ ਹਾਲੇ ਤੱਕ ਨਹੀਂ ਮਿਲਿਆ, ਉਨ੍ਹਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਦਾ ਵੀ ਜਲਦ ਤੋਂ ਜਲਦ ਹੱਲ ਕੀਤਾ ਜਾਵੇ।  

Manoj

This news is Content Editor Manoj