ਢਿੱਲੋਂ ਭਰਾਵਾਂ ਦੇ ਕੇਸ ਦੀ ਮੁਲਜ਼ਮ ਮਹਿਲਾ ਕਾਂਸਟੇਬਲ ਨੇ ਕਪੂਰਥਲਾ ਅਦਾਲਤ ਦਾ ਖੜਕਾਇਆ ਦਰਵਾਜ਼ਾ

Friday, Sep 08, 2023 - 05:06 PM (IST)

ਢਿੱਲੋਂ ਭਰਾਵਾਂ ਦੇ ਕੇਸ ਦੀ ਮੁਲਜ਼ਮ ਮਹਿਲਾ ਕਾਂਸਟੇਬਲ ਨੇ ਕਪੂਰਥਲਾ ਅਦਾਲਤ ਦਾ ਖੜਕਾਇਆ ਦਰਵਾਜ਼ਾ

ਜਲੰਧਰ (ਓਬਰਾਏ)- ਜਲੰਧਰ ਦੇ ਢਿੱਲੋਂ ਭਰਾਵਾਂ ਦੇ ਮਾਮਲੇ 'ਚ ਮੁਲਜ਼ਮ ਮਹਿਲਾ ਪੁਲਸ ਕਾਂਸਟੇਬਲ ਨੇ ਕਪੂਰਥਲਾ ਦੇ ਐਡੀਸ਼ਨਲ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ 'ਚ ਆਪਣੀ ਅਗਾਊਂ ਜ਼ਮਾਨਤ ਆਪਣੇ ਵਕੀਲ ਰਾਹੀਂ ਰੱਖੀ ਸੀ, ਜਿਸ 'ਤੇ ਅਦਾਲਤ ਨੇ ਸੁਣਵਾਈ ਕਰਦੇ ਹੋਏ ਜ਼ਮਾਨਤ 'ਤੇ  ਅਗਲਾ ਫੈਸਲਾ 19 ਸਤੰਬਰ ਤੱਕ ਟਾਲ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ-  ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ

ਦੱਸ ਦੇਈਏ ਕਿ ਇਹ ਪੂਰਾ ਮਾਮਲਾ 16 ਅਗਸਤ ਦਾ ਹੈ। ਥਾਣਾ ਡਿਵੀਜ਼ਨ ਨੰਬਰ 1 ਵਿੱਚ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਲੜਕੀ ਪਰਮਿੰਦਰ ਕੌਰ ਦੀ ਤਰਫੋਂ ਮਾਨਵਜੀਤ ਅਤੇ ਜਸ਼ਨਬੀਰ ਥਾਣੇ ਗਏ ਹੋਏ ਸਨ। ਇਸ ਦੌਰਾਨ ਪੁਲਸ ਨੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ ਪਰ ਕੁਝ ਸਮੇਂ ਬਾਅਦ ਪੁਲਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾ ਲਿਆ ਗਿਆ ਸੀ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਸਨ। ਜਦੋਂ ਜਸ਼ਨਬੀਰ ਅਤੇ ਹੋਰ ਪਰਿਵਾਰਕ ਮੈਂਬਰ ਥਾਣੇ ਗਏ ਤਾਂ ਐੱਸ. ਐੱਚ. ਓ. ਨਵਦੀਪ ਸਿੰਘ, ਮੁੰਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਮਾਨਵਜੀਤ ਦੀ ਕੁੱਟਮਾਰ ਕਰ ਰਹੇ ਸਨ। ਇੱਥੋਂ ਤੱਕ ਕਿ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ ਗਈ ਸੀ। ਆਪਣਾ ਬਚਾਅ ਕਰਨ ਲਈ ਐੱਸ. ਐੱਚ. ਓ. ਨਵਦੀਪ ਸਿੰਘ ਨੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਸ਼ਿਕਾਇਤ ’ਤੇ ਮਾਨਵਜੀਤ ਖ਼ਿਲਾਫ਼ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ 107/151 ਤਹਿਤ ਦੰਗਾ ਕਰਨ ਦਾ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ।

ਇਹ ਵੀ ਪੜ੍ਹੋ- ਬਟਾਲਾ ਵਿਖੇ ਫ਼ੈਕਟਰੀ ’ਚ ਕੰਮ ਕਰਦੀ ਔਰਤ ਨਾਲ ਵਾਪਰਿਆ ਭਾਣਾ, ਹੋਈ ਦਰਦਨਾਕ ਮੌਤ

ਇਹ ਸਭ ਤੋਂ ਬਾਅਦ ਜਸ਼ਨਬੀਰ ਦੀ ਲਾਸ਼ ਦਰਿਆ 'ਚੋਂ ਮਿਲਣ ਤੋਂ ਬਾਅਦ ਪੁਲਸ ਨੇ ਥਾਣਾ ਸਦਰ ਦੇ ਮੁਖੀ ਨੇ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖ਼ਿਲਾਫ਼ ਧਾਰਾ 306, 506 ਅਤੇ 34 ਤਹਿਤ ਮਾਮਲਾ ਦਰਜ ਕਰ ਲਿਆ ਸੀ, ਜਿਸ 'ਚ ਪੰਜਾਬ ਸਰਕਾਰ ਨੇ ਥਾਣਾ ਮੁੱਖੀ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਜਗਜੀਤ ਕੌਰ ਸਮੇਤ ਬਾਕੀ ਦੋ ਮੁਲਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਚੱਲ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News