ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦਾ DIG ਹਰਮਨਬੀਰ ਸਿੰਘ ਗਿੱਲ ਨੇ ਲਿਆ ਜਾਇਜ਼ਾ
Saturday, Jan 18, 2025 - 02:06 PM (IST)
ਕਪੂਰਥਲਾ (ਮਹਾਜਨ/ਭੂਸ਼ਣ)-76ਵੇਂ ਗਣਤੰਤਰ ਦਿਵਸ ਦੇ ਸਬੰਧ ਵਿਚ ਕਪੂਰਥਲਾ ਪੁਲਸ ਨੇ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਤਿੱਖੇ ਕਰ ਦਿੱਤੇ ਹਨ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ ਨੂੰ ਕਪੂਰਥਲਾ ਦਾ ਸੁਪਰਵਾਈਜਰ ਨਿਯੁਕਤ ਕੀਤਾ ਹੈ। ਡੀ. ਆਈ. ਜੀ. ਹਰਮਨਬੀਰ ਸਿੰਘ ਗਿੱਲ ਨੇ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਦੇ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪੁਲਸ ਲਾਈਨ ਵਿਖੇ ਜੀ. ਓ. ਰੈਂਕ ਦੀ ਮੀਟਿੰਗ ਵੀ ਕੀਤੀ ਅਤੇ ਵੱਖ-ਵੱਖ ਪ੍ਰਬੰਧਾਂ ਦੀ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਕ ਜੁਆਇੰਟ ਕੰਟਰੋਲ ਰੂਮ ਬਣਾਇਆ ਜਾਵੇਗਾ ਅਤੇ 26 ਜਨਵਰੀ ਦੇ ਹੋਣ ਵਾਲੇ ਸਮਾਗਮਾਂ ਦੇ ਸੁਰੱਖਿਆਂ ਪ੍ਰਬੰਧਾਂ ਲਈ ਯੋਜਨਾਵਾਂ ਬਣਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਸਾਰ ਘਟਨਾ, ਪਿਓ ਡੇਢ ਸਾਲ ਤੋਂ ਧੀ ਦੀ ਰੋਲਦਾ ਰਿਹਾ ਪੱਤ, ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਉਨ੍ਹਾਂ ਇਹ ਵੀ ਕਿਹਾ ਕਿ ਇਸ ਮੌਕੇ ਟ੍ਰੈਫਿਕ ਪ੍ਰਬੰਧ, ਪਾਰਕਿੰਗ ਪ੍ਰਬੰਧ, ਸਕੂਲੀ ਬੱਚਿਆਂ ਨੂੰ ਲਿਆਉਣ ਲਈ ਅਤੇ ਵੀ. ਆਈ. ਪੀ. ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਜ਼ਿਲ੍ਹੇ ਭਰ ‘ਚ 1100 ਦੇ ਕਰੀਬ ਪੁਲਸ ਜਵਾਨ ਤਾਇਨਾਤ ਰਹਿਣਗੇ, ਸ਼ਹਿਰਾਂ ਨੂੰ ਸੀਲ ਕੀਤਾ ਜਾਵੇਗਾ, ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਜਾਵੇਗੀ, ਨਾਕਾਬੰਦੀ ਕੀਤੀ ਜਾਵੇ।
ਇਹ ਵੀ ਪੜ੍ਹੋ : ਭੋਗ 'ਤੇ ਵੰਡੇ ਜਲੇਬੀਆਂ-ਪਕੌੜੇ ਤਾਂ ਦੇਣਾ ਪੈਣਾ ਮੋਟਾ ਜੁਰਮਾਨਾ
ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਜਨਤਕ ਥਾਵਾਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਮੁੱਖ ਸਥਾਨਾਂ ‘ਤੇ ਪੁਲਸ ਜਵਾਬ ਤਾਇਨਾਤ ਰਹਿਣਗੇ। ਉਨ੍ਹਾਂ ਕਿਹ ਕਿ ਜ਼ਿਲਾ ਪੁਲਸ ਵਲੋਂ ਅਡਵਾਂਸ ਟੈਕਨੋਲੋਜੀ ਦੇ ਜ਼ਰੀਏ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ। ਪੈਨ-ਟਿਲਟ-ਜੂਮ ਕੈਮਰਿਆ ਅਤੇ ਸਟੈਟਿਕ ਸੀ. ਸੀ. ਟੀ. ਵੀ. ਸਿਸਟਮਾਂ ਨੂੰ ਜ਼ਿਲ੍ਹੇ ਦੇ ਮੁੱਖ ਥਾਵਾਂ ’ਤੇ ਲਗਾਇਆ ਗਿਆ ਹੈ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦੇ ਬਾਰੇ ਤੁਰੰਤ ਪੁਲਸ ਨੂੰ 112 ਹੈਲਪਲਾਈਨ ’ਤੇ ਸੂਚਨਾ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਸ ਨਾਗਰਿਕਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਇਸ ਮੌਕੇ ਐੱਸ. ਪੀ. (ਡੀ) ਸਰਬਜੀਤ ਰਾਏ, ਐੱਸ. ਪੀ. ਗੁਰਪ੍ਰੀਤ ਸਿੰਘ, ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ, ਐੱਸ. ਪੀ. ਮਨਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : Instagram ਦੇ ਪਿਆਰ ਨੇ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e